ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ 'ਤੇ ਅਹਿਮ ਮੀਟਿੰਗ
Thursday, Oct 17, 2024 - 12:24 PM (IST)
ਬਠਿੰਡਾ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਵਿਖੇ ਅਹਿਮ ਮੀਟਿੰਗ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਨ੍ਹਾਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਹੋਰ ਕਈ ਲੀਡਰ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਹੁੰਦਾ ਹੈ ਤਾਂ ਉਨ੍ਹਾਂ ਸਣੇ ਬਾਕੀ ਸਿੰਘ ਸਾਹਿਬਾਨ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਗੇ। ਇਸ ਮਗਰੋਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਲਗਾਤਾਰ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿਚ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਤੇ ਸੁਣਵਾਈ ਮਗਰੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ ਗਏ ਸੀ ਤੇ ਇਹ ਵੀ ਕਿਹਾ ਗਿਆ ਸੀ ਕਿ 10 ਸਾਲ ਤੱਕ ਉਨ੍ਹਾਂ ਨੂੰ ਵਾਪਸ ਪਾਰਟੀ ਵਿਚ ਸ਼ਾਮਲ ਨਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਵਲਟੋਹਾ ਫਿਰ ਵੀ ਬਾਜ਼ ਨਹੀਂ ਆਉਂਦੇ ਉਨ੍ਹਾਂ ਖ਼ਿਲਾਫ਼ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8