ਅਹਿਮ ਖ਼ਬਰ : SYL ਮੁੱਦੇ 'ਤੇ ਅੱਜ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ

Thursday, Dec 28, 2023 - 09:37 AM (IST)

ਅਹਿਮ ਖ਼ਬਰ : SYL ਮੁੱਦੇ 'ਤੇ ਅੱਜ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਇਸ ਮੁੱਦੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ : ਸੰਘਣੀ ਧੁੰਦ ਦੀ ਚਿਤਾਵਨੀ ਵਿਚਾਲੇ ਪੰਜਾਬ ’ਚ ਅਲਰਟ ਜਾਰੀ, ਅਗਲੇ ਦਿਨਾਂ ’ਚ ਰੰਗ ਵਿਖਾਏਗੀ ਧੁੰਦ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਕਹਿ ਚੁੱਕੇ ਹਨ ਕਿ ਪੰਜਾਬ ਕੋਲ ਦੂਜੇ ਸੂਬਿਆਂ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਬੂੰਦ ਵੀ ਨਹੀਂ ਹੈ। ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਸ ਨਹਿਰ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ।

ਇਹ ਵੀ ਪੜ੍ਹੋ : Year Ender 2023 : ਪੰਜਾਬ ਦੇ ਮੰਤਰੀਆਂ ਸਣੇ ਇਨ੍ਹਾਂ ਆਗੂਆਂ ਦੇ ਵਿਆਹ ਦੇ ਵੱਜੇ ਵਾਜੇ, ਦੇਖੋ ਖੂਬਸੂਰਤ ਤਸਵੀਰਾਂ

ਭਾਵੇਂ ਹੀ ਮੁੱਖ ਮੰਤਰੀ ਮਾਨ ਨੇ ਮੀਟਿੰਗ 'ਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ ਪਰ ਉਹ ਪਹਿਲਾਂ ਵਾਂਗ ਇਸ ਗੱਲ 'ਤੇ ਅੜੇ ਹੋਏ ਹਨ ਕਿ ਉਨ੍ਹਾਂ ਦੇ ਸੂਬੇ ਕੋਲ ਵੰਡਣ ਲਈ ਵਾਧੂ ਪਾਣੀ ਨਹੀਂ ਹੈ। ਦੱਸਣਯੋਗ ਹੈ ਕਿ ਐੱਸ. ਵਾਈ. ਐੱਲ. ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਦੋਹਾਂ ਸੂਬਿਆਂ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨਹਿਰ ਦੀ ਕਲਪਨਾ ਦੋਹਾਂ ਸੂਬਿਆਂ ਵਿਚਕਾਰ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਨੂੰ ਵੰਡਣ ਲਈ ਕੀਤੀ ਗਈ ਸੀ।

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋFor Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News