ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ
Tuesday, Oct 20, 2026 - 07:05 AM (IST)
ਮਾਨਸਾ, (ਵੈੱਬ ਡੈਸਕ ): ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਬਣਾਈ ਗਈ ਕਮੇਟੀ ਤੇ ਪਰਿਵਾਰ ਨਾਲ ਸੰਘਰਸ਼ ਕਰ ਰਹੀਆਂ ਧਿਰਾਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਪ੍ਰਸ਼ਾਸਨ ਵੱਲੋਂ ਗੱਲਬਾਤ ਲਈ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਪਰ ਮੰਗਾਂ ਉੱਤੇ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਮੰਗਾਂ 'ਤੇ ਸਹਿਮਤੀ ਨਹੀਂ ਬਣਦੀ, ਉਦੋਂ ਤੱਕ ਪਰਵਿੰਦਰ ਝੋਟਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਇਸ ਮੀਟਿੰਗ ਦੌਰਾਨ ਮਾਮਲਾ ਗਰਮਾ-ਗਰਮ ਵੀ ਹੋਇਆ ਪਰ ਬਾਅਦ 'ਚ ਸਾਰਿਆਂ ਨੂੰ ਸ਼ਾਂਤ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਸਮਰਥਕ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣਾ ਹੈ, ਜਿਸ ਕਾਰਨ ਹਾਲੇ ਤੱਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਬਾਰੇ ਕੋਈ ਠੋਸ ਫ਼ੈਸਲਾ ਨਹੀਂ ਹੁੰਦਾ, ਉਹ ਪਿੱਛੇ ਨਹੀਂ ਹਟਣਗੇ।
