ਆੜ੍ਹਤੀ ਐਸੋਸੀਏਸ਼ਨ ਤੇ ਸਰਕਾਰ ਵਿਚਾਲੇ ਹੋਈ ਮੀਟਿੰਗ ਰਹੀ ਸਾਰਥਕ, ਮੰਗਾਂ ਨੂੰ ਲੈ ਕੇ ਬਣੀ ਸਹਿਮਤੀ
Monday, Sep 30, 2024 - 12:41 AM (IST)
ਚੰਡੀਗੜ੍ਹ (ਨਵਿੰਦਰ)- ਆੜ੍ਹਤ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਚੰਡੀਗੜ੍ਹ ’ਚ ਮੀਟਿੰਗ ਕੀਤੀ ਗਈ।
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਹ ਸਰਕਾਰ ਦੇ ਸੱਦੇ ’ਤੇ ਹੀ ਮੀਟਿੰਗ ਕਰਨ ਆਏ ਸਨ। ਮੀਟਿੰਗ ਦੌਰਾਨ ਲਾਲ ਚੰਦ ਕਟਾਰੂਚੱਕ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ 30 ਸਤੰਬਰ ਸ਼ਾਮ ਤੱਕ ਜਾਰੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- Elante Mall 'ਚ ਵਾਪਰਿਆ ਵੱਡਾ ਹਾਦਸਾ ; B'Day ਮਨਾਉਣ ਆਈ ਮਸ਼ਹੂਰ ਅਦਾਕਾਰਾ ਹੋ ਗਈ ਜ਼ਖ਼ਮੀ
ਆੜ੍ਹਤੀਆਂ ਦੀ ਆੜ੍ਹਤ ਵਧਾਉਣ ਸਬੰਧੀ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਨੇ ਹੱਲ ਕਰਨਾ ਹੈ, ਇਸ ਨੂੰ ਛੱਡ ਕੇ ਆੜ੍ਹਤੀ ਐਸੋਸੀਏਸ਼ਨ ਦੀਆਂ ਬਾਕੀ ਸਾਰੀਆਂ ਮੰਗਾਂ ਤਕਰੀਬਨ ਮੰਨ ਲਈਆਂ ਗਈਆਂ ਹਨ। ਆੜ੍ਹਤੀਆਂ ਤੇ ਸਰਕਾਰ ਦਰਮਿਆਨ ਮੀਟਿੰਗ ਸਾਰਥਕ ਰਹੀ ਹੈ।
ਇਹ ਵੀ ਪੜ੍ਹੋ- DSP ਦੇ ਘਰੋਂ ਲੱਖਾਂ ਦੇ ਗਹਿਣੇ ਉਡਾਉਣ ਵਾਲੀਆਂ 'ਚੋਰਨੀਆਂ' ਆ ਗਈਆਂ ਅੜਿੱਕੇ, ਦੇਖੋ ਕਿੱਥੋਂ ਫੜ ਲਿਆਈ ਪੁਲਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e