ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ, ਦਿੱਤੀ ਸੰਘਰਸ਼ ਦੀ ਚਿਤਾਵਨੀ

Friday, Dec 24, 2021 - 08:02 PM (IST)

ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ, ਦਿੱਤੀ ਸੰਘਰਸ਼ ਦੀ ਚਿਤਾਵਨੀ

ਮੁੱਲਾਂਪੁਰ ਦਾਖਾ (ਵੈੱਬ ਡੈਸਕ)-32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਚੰਨੀ ਨਾਲ ਹੋਈ ਮੀਟਿੰਗ ਨੂੰ ਲੈ ਕੇ ਅੱਜ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਵੱਲੋਂ ਕਿਸਾਨ ਆਗੂਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਸਮੀਖਿਆ ਕੀਤੀ ਗਈ ਤੇ ਜੇ ਵਾਅਦੇ ਨਾ ਪੂਰੇ ਕੀਤੇ ਗਏ ਤਾਂ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜ ਏਕੜ ਜ਼ਮੀਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਉਣ ਲਈ ਦੇਣ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ’ਚ ਕਿਸਾਨ ਜਥੇਬੰਦੀਆਂ ਨੇ ਅਹਿਦ ਲਿਆ ਕਿ ਇਹ 32 ਕਿਸਾਨ ਜਥੇਬੰਦੀਆਂ ਇਕੱਠੀਆਂ ਰਹਿਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਕੋਈ ਚਰਚਾ ਨਹੀਂ ਕੀਤੀ ਗਈ। ਕਿਸਾਨ ਆਗੂ ਨੇ ਕਿਹਾ ਕਿ ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰੇ, ਨਹੀਂ ਤਾਂ ਉਹ ਸਰਕਾਰ ਖ਼ਿਲਾਫ ਵੱਡੇ ਪੱਧਰ ’ਤੇ ਅੰਦੋਲਨ ਕਰਨਗੇ। ਉਹ ਕਰਜ਼ਾ ਬੈਂਕਾਂ ਦਾ ਹੋਵੇ ਜਾਂ ਆੜ੍ਹਤੀਆਂ ਦਾ ਮੁਆਫ ਕੀਤਾ ਜਾਵੇ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ

ਇਸ ਦੌਰਾਨ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦੇ ਮੁਆਵਜ਼ੇ ਬਾਰੇ ਗੱਲ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਜਿੰਨਾ ਵੀ ਨੁਕਸਾਨ ਹੋਇਆ, ਉਸ ਹਿਸਾਬ ਨਾਲ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ। ਉਨ੍ਹਾਂ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਜੋ ਟਾਈਮ ਲਿਆ ਹੈ, ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰ ਨੂੰ ਕਰਜ਼ਾ ਮੁਆਫੀ ਨੂੰ ਲੈ ਕੇ ਹੁਣ ਬਹਾਨੇ ਨਹੀਂ ਬਣਾਉਣ ਦਿੱਤੇ ਜਾਣਗੇ ਤੇ ਜੇ ਕਰਜ਼ਾ ਮੁਆਫ ਨਾ ਹੋਇਆ ਤਾਂ ਵੱਡਾ ਐਕਸ਼ਨ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਚ ਤੇ ਦਿੱਲੀ ’ਚ ਮੋਰਚਾ ਲੱਗਾ ਸੀ, ਉਸ ਦੇ ਪੈਸਿਆਂ ਦਾ ਹਿਸਾਬ-ਕਿਤਾਬ ਰੱਖਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਉਹ ਸਾਰੇ ਹਿਸਾਬ-ਕਿਤਾਬ ਨੂੰ ਜਨਤਕ ਕਰੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 28 ਦਸੰਬਰ ਨੂੰ ਮੁੱਖ ਮੰਤਰੀ ਨਾਲ ਇਕ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਚੋਣਾਂ ਦੀ ਰਣਨੀਤੀ ਬਾਰੇ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ 15 ਜਨਵਰੀ ਨੂੰ ਮੀਟਿੰਗ ਹੋਵੇਗੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News