ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ

Friday, Nov 22, 2024 - 12:22 AM (IST)

ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ)- ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦੋਵਾਂ ਵਿਭਾਗਾਂ ਨਾਲ ਆਪਸ ਵਿੱਚ ਜੁੜੇ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਅਹਿਮ ਮੀਟਿੰਗ ਕੀਤੀ ਗਈ।

ਪੁੱਡਾ ਭਵਨ ਮੁਹਾਲੀ ਵਿਖੇ ਹੋਈ ਮੀਟਿੰਗ ਵਿੱਚ ਸ਼ਹਿਰੀ ਵਿਕਾਸ ਮੰਤਰੀ ਤੇ ਉਦਯੋਗ ਮੰਤਰੀ ਨੇ ਅਧਿਕਾਰੀਆਂ ਨੂੰ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਨਅਤਕਾਰਾਂ ਤੇ ਨਿਵੇਸ਼ਕਾਂ ਲਈ ਵੱਡੇ ਫੈਸਲੇ ਕੀਤੇ ਗਏ ਹਨ ਜਿਨ੍ਹਾਂ ਨੂੰ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।

PunjabKesari

ਮੰਤਰੀ ਮੁੰਡੀਆਂ ਤੇ ਸੌਂਦ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਕਲੀਅਰੈਂਸ ਲਈ ਇਨਵੈਸਟ ਪੰਜਾਬ ਪੋਰਟਲ ਉਪਰ ਹੀ ਮਕਾਨ ਉਸਾਰੀ ਵਿਭਾਗ ਦਾ ਲਿੰਕ ਮਿਲੇਗਾ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਵੈਸਟ ਪੰਜਾਬ ਪੋਰਟਲ 'ਤੇ ਅਜਿਹਾ ਸਿੰਗਲ ਵਿੰਡੋ ਕਲੀਅਰੈਂਸ ਪ੍ਰਬੰਧ ਸਥਾਪਿਤ ਕੀਤਾ ਜਾਵੇ ਜਿੱਥੋਂ ਹੋਰਨਾਂ ਵਿਭਾਗਾਂ ਦੇ ਨਾਲ ਨਾਲ ਮਕਾਨ ਉਸਾਰੀ ਵਿਭਾਗ ਕੋਲੋਂ ਕਿਸੇ ਪ੍ਰਕਾਰ ਦੀ ਕਲੀਅਰੈਂਸ ਲੈਣਾ ਜਾਂ ਉਸ ਵਿਭਾਗ ਨਾਲ ਜੁੜੀ ਕੋਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਵਧੇਰੇ ਪ੍ਰਭਾਵਸ਼ਾਲੀ ਅਤੇ ਸੁਖਾਲੀ ਹੋਵੇ।

ਇਹ ਵੀ ਪੜ੍ਹੋ- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ, 5 ਅਧਿਕਾਰੀਆਂ ਦੀ ਹੋ ਗਈ 'ਛੁੱਟੀ'

ਮਕਾਨ ਉਸਾਰੀ ਮੰਤਰੀ ਸੌਂਦ ਨੇ ਕਿਹਾ ਕਿ ਨਿਵੇਸ਼ਕਾਂ ਜਾਂ ਸਨਅਤਕਾਰਾਂ ਨਾਲ ਜੁੜੇ ਮਾਮਲਿਆਂ ਸਬੰਧੀ ਮਕਾਨ ਉਸਾਰੀ ਵਿਭਾਗ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ ਜੋ ਮਹੀਨਾਵਾਰ ਮੀਟਿੰਗ ਕਰਕੇ ਮਾਮਲੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਨੇੜਲੇ ਖੇਤਰ ਨੂੰ ਆਈ.ਟੀ. ਹੱਬ ਵਜੋਂ ਸਥਾਪਤ ਕਰਨ ਲਈ ਸੜਕਾਂ, ਚੌਰਾਹਿਆਂ ਦਾ ਸੁੰਦਰੀਕਰਨ ਅਤੇ ਮੁੱਢਲੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

ਉਦਯੋਗ ਤੇ ਵਣਜ ਮੰਤਰੀ ਸੌਂਦ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿਰਫ ਢਾਈ ਸਾਲ ਦੇ ਸਮੇਂ ਦੌਰਾਨ 89 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਮੀਟਿੰਗ ਦਾ ਮਕਸਦ ਉਦਯੋਗਿਕ ਨਿਵੇਸ਼ ਵਧਾਉਣਾ ਅਤੇ ਦੋਵਾਂ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਸੀ ਤਾਂ ਜੋ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਲਈ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਆਈ.ਟੀ. ਸਿਟੀ ਵਿੱਚ ਨਿਵੇਸ਼ਕਾਂ ਲਈ ਅਜਿਹਾ ਮਾਹੌਲ ਸਿਰਜਣਾ ਹੈ ਜਿਸ ਨਾਲ ਆਉਂਦੇ ਇਕ ਸਾਲ ਵਿੱਚ 50 ਹਜ਼ਾਰ ਤੋਂ ਵੱਧ ਹੋਰ ਨੌਕਰੀਆਂ ਦਾ ਪ੍ਰਬੰਧ ਕਰਨ ਦਾ ਟੀਚਾ ਹੈ।

PunjabKesari

ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਉਦਯੋਗ ਤੇ ਵਣਜ ਤੇਜਵੀਰ ਸਿੰਘ ਨੇ ਕਿਹਾ ਕਿ ਵਣਜ ਤੇ ਉਦਯੋਗ ਮੰਤਰੀ ਵੱਲੋਂ ਉਦਯੋਗਪਤੀਆਂ, ਸਨਅਤੀ ਚੈਂਬਰਾਂ ਅਤੇ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਜਿਸ ਵਿੱਚ ਕੁਝ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਏ ਸਨ ਕਿ ਕੁਝ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਲਈ ਅਤੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਜ਼ਮੀਨ ਦੇਣ ਦੀ ਪ੍ਰਕਿਰਿਆ ਵਿਚ ਰੁਕਾਵਟਾਂ ਆ ਰਹੀਆਂ ਹਨ। ਮੀਟਿੰਗ ਨਾਲ ਇਨ੍ਹਾਂ ਮਾਮਲਿਆਂ ਦੇ ਸਾਰਥਕ ਹੱਲ ਨਿਕਲ ਕੇ ਆਉਣਗੇ।

ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਹੁਲ ਤਿਵਾੜੀ ਨੇ ਕਿਹਾ ਕਿ ਵਿਭਾਗ ਜਿੱਥੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਨਿਰੰਤਰ ਕੰਮ ਕਰ ਰਿਹਾ ਹੈ ਉਥੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਨਿਵੇਸ਼ਕਾਂ ਲਈ ਵੀ ਸਾਜਗਾਰ ਮਾਹੌਲ ਸਿਰਜਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐੱਸ. ਖਰਬੰਦਾ, ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ, ਪੁੱਡਾ ਦੇ ਸੀ.ਏ. ਨੀਰੂ ਕਤਿਆਲ, ਗਮਾਡਾ ਦੇ ਸੀ.ਏ. ਮੋਨੀਸ਼ ਕੁਮਾਰ, ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਡੀ. ਬੈਨਿਥ ਸਮੇਤ ਦੋਵਾਂ ਵਿਭਾਗਾਂ ਦੇ ਸਮੂਹ ਅਧਿਕਾਰੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News