SYL ਦੇ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਅੱਜ, SC 'ਚ ਪੇਸ਼ ਕੀਤੀ ਜਾਵੇਗੀ ਰਿਪੋਰਟ
Friday, Oct 14, 2022 - 10:02 AM (IST)
ਚੰਡੀਗੜ੍ਹ (ਬਿਊਰੋ) - ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਵਾਲੇ ਹਨ। ਸੂਤਰਾਂ ਅਨੁਸਾਰ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਹੋ ਰਹੀ ਇਹ ਬੈਠਕ ਦੁਪਹਿਰ ਕਰੀਬ 12 ਵਜੇ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ : ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ
ਦੱਸ ਦੇਈਏ ਕਿ ਪੰਜਾਬ ਸਰਕਾਰ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਵਲੋਂ ਹਰਿਆਣਾ ਨੂੰ ਪਾਣੀ ਨਾ ਦੇਣ ਦੀ ਗਲ ਕਹੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਹਰਿਆਣਾ ਸਰਕਾਰ ਪਾਣੀ 'ਤੇ ਹਰਿਆਣਾ ਦਾ ਹੱਕ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਅੱਗੇ ਵਧਾ ਰਹੀ ਹੈ। ਦੋਵਾਂ ਸਰਕਾਰਾਂ ਵਿਚਾਲੇ ਹੋ ਰਹੀ ਇਸ ਮੀਟਿੰਗ ’ਚ ਜੋ ਵੀ ਵਿਚਾਰ ਚਰਚਾ ਕੀਤੀ ਜਾਵੇਗੀ, ਉਸ ਦੇ ਨਤੀਜਿਆਂ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਾਣੀਆਂ ਦੇ ਇਸ ਮੁੱਦੇ ਨਾਲ ਜੁੜੇ ਗੁੰਝਲਦਾਰ ਤੱਥਾਂ ਦਾ ਸਾਲਾਂ ਤੋਂ ਅਧਿਐਨ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੱਲ ਕਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨ ਆਪਣੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਮੀਟਿੰਗ ਵਿੱਚ ਸਪੱਸ਼ਟ ਕਰਨ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ