SYL ਮੁੱਦਾ : ਇਸ ਦਿਨ ਹੋਵੇਗੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ

12/14/2023 6:46:15 PM

ਚੰਡੀਗੜ੍ਹ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੇ ਮੁੱਦੇ 'ਤੇ ਇਕ ਵਾਰ ਫਿਰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਅਧਿਕਾਰੀ ਆਹਮੋ-ਸਾਹਮਣੇ ਬੈਠ ਕੇ ਮੀਟਿੰਗ ਕਰਨ ਜਾ ਰਹੇ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਚਰਚਾ ਲਈ 28 ਦਸੰਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਖੱਟੜ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਅਧਿਕਾਰੀ ਚੰਡੀਗੜ੍ਹ 'ਚ ਹੋਣ ਵਾਲੀ ਇਸ ਬੈਠਕ 'ਚ ਭਾਗ ਲੈਣਗੇ। ਖੱਟੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਐੱਸ.ਵਾਈ.ਐੱਲ. ਇਕ ਗੰਭੀਰ ਮੁੱਦਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ 28 ਦਸੰਬਰ ਨੂੰ ਚੰਡੀਗੜ੍ਹ 'ਚ ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਇਕ ਬੈਠਕ ਬੁਲਾਈ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਅਤੇ ਜਲ ਸ਼ਕਤੀ ਮੰਤਰੀ ਇਸ ਵਿਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਬੈਠਕ ਦੀ ਤਾਰੀਖ ਬੁੱਧਵਾਰ ਨੂੰ ਤੈਅ ਹੋਈ।

ਇਹ ਵੀ ਪੜ੍ਹੋ- ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ 'ਤੇ HC ਸਖ਼ਤ, ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਇਹ ਵੀ ਪੜ੍ਹੋ- ਵਿਆਹ 'ਚ ਗਰਭਵਤੀ ਨਿਕਲੀ ਲਾੜੀ, ਮੰਗਣੀ ਤੋਂ ਬਾਅਦ ਹੋ ਗਿਆ ਸੀ ਇਹ ਕਾਂਡ

ਇਹ ਹੈ ਸਤਲੁਜ-ਯਮੁਨਾ ਲਿੰਕ ਵਿਵਾਦ

ਪੰਜਾਬ ਤੋਂ ਹਰਿਆਣਾ 1 ਨਵੰਬਰ 1966 ਨੂੰ ਵੱਖ ਹੋ ਗਿਆ ਪਰ ਉਸ ਸਮੇਂ ਪਾਣੀ ਦੀ ਵੰਡ ਨਹੀਂ ਸੀ ਹੋਈ। ਕੁਝ ਸਾਲਾਂ ਬਾਅਦ ਕੇਂਦਰ ਨੇ ਹਰਿਆਣਾ ਨੂੰ 3.5 MAF ਪਾਣੀ ਅਲਾਟ ਕੀਤਾ। ਇਸ ਪਾਣੀ ਨੂੰ ਲਿਆਉਣ ਲਈ  SYL ਨਹਿਰ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਹਰਿਆਣਾ ਨੇ ਆਪਣੇ ਹਿੱਸੇ ਦੀ ਨਹਿਰ ਦਾ ਨਿਰਮਾਣ ਕਈ ਸਾਲ ਪਹਿਲਾਂ ਪੂਰਾ ਕਰ ਲਿਆ ਸੀ ਪਰ ਪੰਜਾਬ ਨੇ ਅਜੇ ਤੱਕ ਆਪਣੇ ਹਿੱਸੇ ਦਾ ਨਿਰਮਾਣ ਨਹੀਂ ਕੀਤਾ। ਸੁਪਰੀਮ ਕੋਰਟ ’ਚ ਇਹ ਮੁੱਦਾ ਕਈ ਵਾਰ ਉੱਠਿਆ ਹੈ ਅਤੇ ਹਰ ਵਾਰ ਦੋਹਾਂ ਸੂਬਿਆਂ ਨੂੰ ਵਿਵਾਦ ਜਲਦੀ ਸੁਲਝਾਉਣ ਦੀ ਗੱਲ ਆਖੀ ਗਈ।

ਇਹ ਵੀ ਪੜ੍ਹੋ- ਸੁਰੱਖਿਆ 'ਚ ਕੁਤਾਹੀ 'ਤੇ ਸੰਸਦ 'ਚ ਜ਼ਬਰਦਸਤ ਹੰਗਾਮਾ, ਵਿਰੋਧੀ ਧਿਰ ਦੇ 15 ਸੰਸਦ ਮੈਂਬਰ ਸਸਪੈਂਡ

Rakesh

This news is Content Editor Rakesh