ਸਿੱਖਿਆ ਮੰਤਰੀ ਨੇ ''ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ'' ਤੇ ''ਸਮਾਰਟ ਸਕੂਲ ਮੁਹਿੰਮ'' ਦੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ

Thursday, Jul 21, 2022 - 01:06 AM (IST)

ਚੰਡੀਗੜ੍ਹ/ਐੱਸ.ਏ.ਐੱਸ. ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਤੇ 'ਸਮਾਰਟ ਸਕੂਲ ਮੁਹਿੰਮ' ਦੇ ਸੂਬਾ ਅਤੇ ਜ਼ਿਲ੍ਹਾ ਕੋਆਰਡੀਨੇਟਰਾਂ ਨਾਲ ਲੰਮੀ ਮੀਟਿੰਗ ਕੀਤੀ। ਮੰਤਰੀ ਨੇ ਜਿੱਥੇ ਕੋਆਰਡੀਨੇਟਰਾਂ ਅਤੇ ਅਧਿਆਪਕਾਂ ਦਾ ਹੋਰ ਗਰਮਜੋਸ਼ੀ ਨਾਲ ਕੰਮ ਕਰਨ ਲਈ ਹੌਸਲਾ ਵਧਾਇਆ, ਉਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗੈਂਗਸਟਰਾਂ ਨਾਲ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ 'ਚ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਪਹਿਲ ਦੇ ਆਧਾਰ 'ਤੇ ਪਖ਼ਾਨੇ, ਬਿਜਲੀ, ਪਾਣੀ, ਬੈਂਚ, ਦੀਵਾਰਾਂ ਆਦਿ ਜਿਹੀਆਂ ਮੁੱਢਲੀਆਂ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ, "ਮੇਰੀ ਤਰਜੀਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਨਾ ਹੈ। ਇਸ ਲਈ ਮੈਂ ਸਕੂਲਾਂ ਵਿੱਚ ਛਾਪੇਮਾਰੀ ਨਹੀਂ ਕਰਾਂਗਾ, ਸਗੋਂ ਜ਼ਮੀਨੀ ਹਕੀਕਤ ਜਾਣਨ ਲਈ ਬਤੌਰ ਸਿੱਖਿਆ ਮੰਤਰੀ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ।"

ਇਹ ਵੀ ਪੜ੍ਹੋ : CM ਭਗਵੰਤ ਮਾਨ ਹਸਪਤਾਲ 'ਚ ਦਾਖਲ, ਜਾਣੋ ਕਿਉਂ?

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਆਪਣੇ ਅਧਿਆਪਕਾਂ ਨੂੰ ਵਿਦੇਸ਼ਾਂ ਦੀਆਂ ਬਿਹਤਰੀਨ ਸੰਸਥਾਵਾਂ ਤੋਂ ਵਿਸ਼ਵ-ਪੱਧਰੀ ਸਿਖਲਾਈ ਦਿਵਾਉਣਾ ਹੈ, ਜਿਸ ਲਈ ਹਾਲੀਆ ਬਜਟ ਵਿੱਚ ਪ੍ਰਬੰਧ ਵੀ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਨੀਤੀਆਂ ਵਿੱਚ ਸੁਧਾਰ ਦੀ ਬਹੁਤ ਲੋੜ ਹੈ ਅਤੇ ਉਨ੍ਹਾਂ ਨੇ ਇਸ ਦਿਸ਼ਾ 'ਚ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਕੋਆਰਡੀਨੇਟਰਾਂ ਅਤੇ ਹੋਰ ਅਧਿਆਪਕਾਂ ਦੇ ਵਿਚਾਰ ਤੇ ਸੁਝਾਅ ਵੀ ਸੁਣੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News