ਮੁਲਾਜ਼ਮ ਜਥੇਬੰਦੀਆਂ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
Tuesday, Jul 19, 2022 - 07:15 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਅੱਜ ਇਥੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ, ਜੋ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਜਿੰਪਾ ਨੇ ਦੱਸਿਆ ਕਿ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਹੋਈ ਮੀਟਿੰਗ 'ਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਨ ਉਪਰੰਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਵਿਪੁਲ ਉਜਵਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਰੇਲਵੇ ਸਟੇਸ਼ਨ ਲੋਹੀਆਂ ਨੇੜੇ ਸਿਲੰਡਰ ਫਟਣ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ