ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਗਠਤ ਉੱਚ ਪੱਧਰੀ ਕਮੇਟੀ ਦੀ ਮੀਟਿੰਗ 'ਚ ਲਿਆ ਅਹਿਮ ਫ਼ੈਸਲਾ

12/10/2023 5:43:43 AM

ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਤ ਕੀਤੀ ਗਈ 5 ਮੈਂਬਰੀ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਹਾਜ਼ਰ ਹੋਏ। 

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ 'ਚ ਪੰਜਾਬੀ ਨੌਜਵਾਨ ਦਾ ਕਤਲ, ਜਦ ਖੁੱਲ੍ਹੇ ਅੰਦਰਲੇ ਭੇਤ ਤਾਂ ਸਭ ਰਹਿ ਗਏ ਦੰਗ

ਦੋ ਘੰਟੇ ਤੋਂ ਵੱਧ ਸਮਾਂ ਚੱਲੀ ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਮੀਡੀਆ ਨੂੰ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਹੋਇਆ ਹੈ। ਇਸ ਸਬੰਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੁਲਾਕਾਤ ਲਈ ਸਮਾਂ ਦੇਣ ਵਾਸਤੇ ਪੱਤਰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਇਸ ਕਮੇਟੀ ਦੀ ਮੁੱਢਲੀ ਮੀਟਿੰਗ ਵਿਚ ਭਾਰਤ ਸਰਕਾਰ ਨਾਲ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਦਭਾਵਨਾ ਵਾਲੇ ਮਾਹੌਲ ਵਿਚ ਗੱਲਬਾਤ ਕਰਨ ਦਾ ਨਿਰਣਾ ਕੀਤਾ ਗਿਆ ਹੈ ਅਤੇ ਇਸੇ ਦਿਸ਼ਾ ਵਿਚ ਹੀ ਅਗਲੇ ਕਦਮ ਚੁੱਕੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਕਮੇਟੀ ਮੈਂਬਰਾਂ ਦੇ ਕੀਮਤੀ ਸੁਝਾਵਾਂ ਅਨੁਸਾਰ ਹੀ ਹਰ ਕਦਮ ਉਠਾਇਆ ਜਾਵੇਗਾ ਅਤੇ ਅਸੀਂ ਚਾਹੁੰਦੇ ਹਾਂ ਕਿ ਜਲਦ ਹੀ ਬੰਦੀ ਸਿੰਘਾਂ ਦੇ ਮਾਮਲੇ ’ਚ ਇਕ ਵਧੀਆ ਮਾਹੌਲ ਵਿਚ ਸਰਕਾਰ ਨਾਲ ਗੱਲਬਾਤ ਅੱਗੇ ਤੁਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋਕਤੰਤਰੀ ਤਰੀਕੇ ਨਾਲ ਯਤਨ ਜਾਰੀ ਰੱਖੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਗੋਗਾਮੇੜੀ ਕਤਲਕਾਂਡ 'ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਜ਼ਮਾਨ ਹੈ ਅਤੇ ਇਸ ਦੇ ਹਰ ਮੈਂਬਰ ਨੇ ਆਪਣੇ ਜੁੰਮੇ ਲੱਗੀ ਸੇਵਾ ਸੁਹਿਰਦ ਭਾਵਨਾ ਨਾਲ ਨਿਭਾਉਣ ਦੀ ਵਚਨਬਧਤਾ ਪ੍ਰਗਟਾਈ ਹੈ। ਹਰ ਮੈਂਬਰ ਦੀ ਭਾਵਨਾ ਹੈ ਕਿ ਬੰਦੀ ਸਿੰਘਾਂ ਦਾ ਮਾਮਲਾ ਕਿਸੇ ਸਿੱਟੇ ’ਤੇ ਜ਼ਰੂਰ ਪੁੱਜੇ ਅਤੇ ਆਸ ਹੈ ਕਿ ਇਸ ਵਿਚ ਕਾਮਯਾਬੀ ਮਿਲੇਗੀ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਪਹਿਲਕਦਮੀ ਕਰਨ। ਇਸ ਮੋਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸਿੱਖ ਆਗੂ ਭਾਈ ਜਸਬੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News