ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ, ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
Monday, Jul 15, 2024 - 08:18 AM (IST)
ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ 'ਤੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਹੋਵੇਗੀ। ਜਾਣਕਾਰੀ ਅਨੁਸਾਰ ਇਸ ਬੈਠਕ ਵਿਚ ਪੰਜ ਤਖਤਾਂ ਦੇ ਸਿੰਘ ਸਾਹਿਬਾਨ ਹਿੱਸਾ ਲੈਣਗੇ ਅਤੇ ਸਿੱਖ ਪੰਥ ਦੇ ਕਈ ਵਿਸ਼ੇਸ਼ ਮੁੱਦਿਆਂ 'ਤੇ ਵਿਚਾਰ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਾਹਿਬਾਨ ਦੀ ਤਾਜਪੋਸ਼ੀ ਸਮਾਗਮ ਵੀ ਕਰਵਾਇਆ ਜਾਵੇਗਾ, ਜਿਨ੍ਹਾਂ ਵਿਚ ਸਭ ਤੋਂ ਪਹਿਲਾਂ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨਵੇਂ ਗ੍ਰੰਥੀ ਵਜੋਂ ਚਾਰਜ ਸੰਭਾਲਣਗੇ।
ਇਸ ਤੋਂ ਇਲਾਵਾ 1 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਆਪਣਾ ਮੁਆਫੀਨਾਮਾ ਲਿਖਿਆ ਸੀ ਕਿ ਕਿਵੇਂ ਡੇਰਾ ਸਾਧ ਨੂੰ ਮੁਆਫੀ ਦਿੱਤੀ ਗਈ ਅਤੇ ਉਨ੍ਹਾਂ ਦੇ ਰਾਜ ਸਮੇਂ ਅਕਾਲੀ ਦਲ ਸਰਕਾਰ ਦੀ ਰਾਜਸੀ ਬੇਅਦਬੀਆਂ ਹੋਈਆਂ ਉਸ ਮੁੱਦੇ 'ਤੇ ਵੀ ਚਰਚਾ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਸੁੱਤੇ ਪਏ ਲੋਕਾਂ ਦੇ ਘਰਾਂ 'ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ
ਫ਼ਿਲਮਾਂ ਵਿਚ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਸੈੱਟ ਤੇ ਨਕਲੀ ਦਿਖਾਉਣ ਬਾਰੇ, ਕੁਝ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੇ ਦਿੱਤੀਆ ਸ਼ਿਕਾਇਤਾਂ ਤੋਂ ਇਲਾਵਾ ਕੋਈ ਵੱਡਾ ਫ਼ੈਸਲਾ ਸਾਹਮਣੇ ਆ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਇਨ੍ਹਾਂ ਮੁੱਦਿਆਂ ਵਿਚੋਂ ਕਿਹੜੇ-ਕਿਹੜੇ ਫ਼ੈਸਲੇ 'ਤੇ ਵਿਚਾਰ ਚਰਚਾ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8