ਜੱਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਬਰੇਟਾ ਵਿਖੇ ਪਾਰਟੀ ਵਰਕਰਾਂ ਦੀ ਹੋਈ ਮੀਟਿੰਗ

Thursday, Nov 23, 2017 - 03:25 PM (IST)

ਜੱਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਬਰੇਟਾ ਵਿਖੇ ਪਾਰਟੀ ਵਰਕਰਾਂ ਦੀ ਹੋਈ ਮੀਟਿੰਗ

ਬਰੇਟਾ (ਬਾਂਸਲ) : ਆਮ ਆਦਮੀ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਵੀਰਵਾਰ ਨੂੰ ਬਰੇਟਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ 'ਚ ਜਾਂਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖੱਤਰੀਵਾਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਵਰਕਰ ਲੋਕਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਹਿਲਾਂ ਨਾਲੋਂ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਹਲਕੇ ਦੇ ਲੋਕ ਪਾਰਟੀ ਦੀਆਂ ਨੀਤੀਆ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਹਿੱਤਾ ਨੂੰ ਧਿਆਨ 'ਚ ਰੱਖਦੀ ਹੈ। ਬਲਾਕ ਪੱਧਰ ਤੇ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਾਕ ਟੀਮਾਂ ਅਤੇ ਸਰਕਲ ਇੰਚਾਰਜ ਲਗਾਉਣ ਲਈ ਵਰਕਰਾਂ ਦੀ ਚੋਣ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਦਿਆਲਪੁਰਾ, ਮੀਡੀਆ ਇੰਚਾਰਜ ਜਗਵਿੰਦਰ ਸਿੰਘ ਧਰਮਪੁਰਾ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ।


Related News