ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫ਼ਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਹੋਈ ਮੀਟਿੰਗ ਹੋਈ

Friday, Jan 06, 2023 - 02:01 AM (IST)

ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫ਼ਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਹੋਈ ਮੀਟਿੰਗ ਹੋਈ

ਚੰਡੀਗੜ੍ਹ: ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਨਾਲ ਹੀ ਸਮਾਪਤ ਹੋ ਗਈ ਹੈ, ਜਿਸ ਨਾਲ ਵੋਟਰ ਸੂਚੀ ਦੀ ਨਿਰੰਤਰ ਅੱਪਡੇਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਵੈ-ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ 76.78 ਫੀਸਦੀ ਵੋਟਰਾਂ ਨੇ ਪਹਿਲਾਂ ਹੀ ਸਵੈ-ਇੱਛਾ ਨਾਲ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰ ਲਿਆ ਹੈ। ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ 31 ਮਾਰਚ, 2023 ਤਕ ਚਲਾਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਐਲਾਨ, 13 ਹਜ਼ਾਰ ਹੁਨਰਮੰਦ ਕਾਮਿਆਂ ਨੂੰ ਮਿਲੇਗਾ ਰੋਜ਼ਗਾਰ

ਮੀਟਿੰਗ ਵਿਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਦੀ ਮਜਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿਚ ਉਨ੍ਹਾਂ ਦੇ ਸਹਿਯੋਗ ਦੀ ਮੰਗ ਕਰਦਿਆਂ, ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਵੋਟਰ ਪੋਰਟਲ www.nvsp.in ‘ਤੇ ਲਾਗਇਨ ਕਰਕੇ ਆਨਲਾਈਨ ਜਾਂ ਵੋਟਰ ਹੈਲਪਲਾਈਨ ਐਪ(ਐਂਡਰਾਇਡ ਅਤੇ ਆਈਓਐਸ) ਨੂੰ ਡਾਉਨਲੋਡ ਕਰਕੇ,  ਬੜੇ ਸੁਖਾਲੇ ਢੰਗ ਨਾਲ ਆਪਣੇ ਵੋਟਰ ਵੇਰਵਿਆਂ ਵਿਚ ਰੱਦੋ-ਬਦਲ /ਸੋਧ ਕਰ ਸਕਦੇ ਹਨ ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਭਾਰਤ ਦੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਪ੍ਰਕਿਰਿਆ ਵੋਟਰ ਸੂਚੀ ਵਿੱਚ ਸੁਧਾਰ ਕਰਨ ਵਿੱਚ ਵੱਡੀ ਮਦਦ ਕਰੇਗੀ। ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਅਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਗੁਰਿੰਦਰ ਸਿੰਘ ਸ਼ਾਮਲ ਹੋਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News