ਸਮੂਹ ਸਿੱਖ ਸੰਸਥਾਵਾਂ ਨਾਲ ਰਾਬਤਾ ਕਾਇਮ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਨੇ ਕੀਤੀ ਇਕੱਤਰਤਾ
Saturday, Jan 20, 2018 - 06:42 AM (IST)
ਅੰਮ੍ਰਿਤਸਰ (ਦੀਪਕ/ਜ. ਬ.) - ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਜ਼ੋਨ ਵਿਚ ਸਾਲ ਭਰ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਤੇ ਧਰਮ ਪ੍ਰਚਾਰ ਦੇ ਕਾਰਜਾਂ ਸਬੰਧੀ 23 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮਾਝਾ ਖੇਤਰ ਦੇ ਮੈਂਬਰਾਂ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਪ੍ਰਚਾਰਕਾਂ, ਲੋਕਲ ਕਮੇਟੀਆਂ ਦੇ ਪ੍ਰਬੰਧਕਾਂ, ਸਭਾ-ਸੁਸਾਇਟੀਆਂ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਜਾਵੇਗੀ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ, ਜਿਸ ਵਿਚ ਧਰਮ ਪ੍ਰਚਾਰ ਅਤੇ ਗੁਰਮਤਿ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮਾਝਾ ਖੇਤਰ ਦੀਆਂ ਸਮੂਹ ਸਿੱਖ ਸੰਸਥਾਵਾਂ ਨਾਲ ਰਾਬਤਾ ਕਾਇਮ ਕਰਨ ਅਤੇ ਸਮੂਹ ਸੰਸਥਾਵਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾ ਸਿੰਘਾ, ਮਹਿੰਦਰ ਸਿੰਘ ਆਹਲੀ ਤੇ ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਤੇ ਤਜਿੰਦਰ ਸਿੰਘ ਪੱਡਾ, ਮੈਨੇਜਰ ਗੁਰਿੰਦਰ ਸਿੰਘ ਤੇ ਮਨਜਿੰਦਰ ਸਿੰਘ ਮੰਡ, ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ ਭੂਰਾਕੋਹਨਾ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ, ਲਖਵਿੰਦਰ ਸਿੰਘ ਬੱਦੋਵਾਲ ਆਦਿ ਹਾਜ਼ਰ ਸਨ।
