ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ, ਕਈ ਅਹਿਮ ਮੁੱਦਿਆਂ ''ਤੇ ਕੀਤੀ ਗਈ ਚਰਚਾ

Sunday, Oct 13, 2024 - 08:55 PM (IST)

ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ 11 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪਹੁੰਚ ਕਰੇਗੀ ਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਆਗੂਆਂ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ ਦੇ ਮਾਮਲੇ ’ਚ ਅਹਿਮ ਘਟਨਾਕ੍ਰਮ ਤੋਂ ਜਾਣੂ ਕਰਵਾਏਗੀ। ਇਸ ਬਾਰੇ ਫ਼ੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ’ਚ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸਬੰਧਤ ਆਗੂ ਪਹਿਲਾਂ ਹੀ ਆਪਣੇ ਖ਼ਿਲਾਫ਼ ਦਾਇਰ ਸ਼ਿਕਾਇਤਾਂ ਦੇ ਮਾਮਲੇ ’ਚ ਬਹੁਤ ਨਿਮਰਤਾ ਨਾਲ ਆਪੋ-ਆਪਣੇ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪ ਚੁੱਕੇ ਹਨੋ। ਹੁਣ ਇਸ ਮਾਮਲੇ ’ਚ ਜਥੇਦਾਰ ਸਾਹਿਬ ਤੋਂ ਮਿਲਣ ਲਈ ਸਮਾਂ ਮੰਗਿਆ ਜਾਵੇਗਾ। 

PunjabKesari

ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਹੋ ਗਿਆ ਅਨੋਖਾ 'ਕਾਂਡ', ਅੱਗ ਲੱਗਣ ਤੋਂ ਪਹਿਲਾਂ ਹੀ ਮੂਧੇ ਮੂੰਹ ਡਿੱਗਿਆ 'ਰਾਵਣ'

ਇਸ ਮੌਕੇ ਪੰਚਾਇਤੀ ਚੋਣਾਂ ਦੌਰਾਨ ਵਾਪਰੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਰੋਮਾਣਾ ਤੇ ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਸੋਹਣ ਸਿੰਘ ਠੰਡਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾਂ, ਵਿਰਸਾ ਸਿੰਘ ਵਲਟੋਹਾ, ਐੱਨ.ਕੇ. ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ ਅਤੇ ਸਪੈਸ਼ਲ ਇਨਵਾਇਟੀ ’ਚ ਹਰਚਰਨ ਬੈਂਸ, ਸਰਬਜੀਤ ਸਿੰਘ ਝਿੰਜਰ ਤੇ ਅਰਸ਼ਦੀਪ ਸਿੰਘ ਕਲੇਰ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਡਿਊਟੀ 'ਤੇ ਜਾਂਦੇ ਸਮੇਂ ਮੱਥੇ 'ਚ ਮਾਰੀ ਗੋ.ਲ਼ੀ, ਗੱਡੀ 'ਚ ਮਿਲੀ ਲਾ.ਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News