ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਸੰਧਵਾਂ ਨੇ ਵੱਖ-ਵੱਖ ਸੰਸਥਾਵਾਂ ਨਾਲ ਕੀਤੀ ਮੀਟਿੰਗ

Thursday, Nov 28, 2024 - 10:32 PM (IST)

ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ ਦਾ 450 ਸਾਲਾ ਸਥਾਪਨਾ ਦਿਵਸ, ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ ਮਨਾਇਆ ਜਾ ਸਕਦਾ ਹੈ। 

ਇਸ ਮੀਟਿੰਗ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਨਯੋਗ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਕੇਵਲ ਦੋ ਸਾਲ ਦਾ ਹੀ ਸਮਾਂ ਸਾਡੇ ਕੋਲ ਹੈ ਅਤੇ 450 ਸਾਲਾ ਸਮਾਗਮ ਨੂੰ ਮਨਾਉਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਸ ਸਮੇਂ ਸਾਫ-ਸਫਾਈ, ਬਿਜਲੀ ਦੀਆਂ ਲਟਕਦੀਆਂ ਤਾਰਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨਾ ਹੈ। 

PunjabKesari

ਇਸ ਵਿਚਾਰ-ਚਰਚਾ ਨੂੰ ਅੱਗੇ ਤੋਰਦੇ ਹੋਏ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਰਸਤਿਆਂ ਦੀ ਸਹੀ ਜਾਣਕਾਰੀ ਨਹੀਂ ਮਿਲਦੀ, ਇਸ ਲਈ ਅੰਮ੍ਰਿਤਸਰ ਦੇ ਮੇਨ ਗੇਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਸਾਇਨ ਬੋਰਡ ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਰਿਹਾਇਸ਼ਾਂ ਅਤੇ ਕਮਰੀਸ਼ੀਅਲ ਅਦਾਰਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੀਆਂ ਛੱਤਾਂ ਤੇ ਬੂਟੇ ਲਗਾਉਣ ਤਾਂ ਜੋ ਪ੍ਰਦੂਸ਼ਿਤ ਵਾਤਾਵਰਣ ਨੂੰ ਠੀਕ ਕੀਤਾ ਜਾ ਸਕੇ ਅਤੇ ਆਉਣ ਵਾਲੇ ਯਾਤਰੂਆਂ ਨੂੰ ਵਧੀਆ ਪ੍ਰਭਾਵ ਪਵੇ। 

ਇਹ ਵੀ ਪੜ੍ਹੋ- ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ

ਇਸ ਮੌਕੇ ਕਈ ਹੋਰ ਸੰਸਥਾਵਾਂ ਦੇ ਮੈਂਬਰਾਂ ਨੇ ਮਾਨਯੋਗ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਉਂਦਿਆਂ ਕਿਹਾ ਕਿ ਹਾਲਗੇਟ ਤੋਂ ਲੈ ਕੇ ਜਲਿਆਂਵਾਲਾ ਬਾਗ ਤੱਕ ਵੱਡੀ ਗਿਣਤੀ ਵਿੱਚ ਭਿਖਾਰੀ ਹਨ ਜਿਨਾਂ ਨੂੰ ਇਥੋਂ ਹਟਾਇਆ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੋਰ ਸਭ ਤੋਂ ਵੱਡੀ ਸਮੱਸਿਆ ਨਾਜ਼ਾਇਜ ਕਬਜ਼ੇ ਅਤੇ ਅਵਾਰਾ ਕੁੱਤਿਆਂ ਦੀ ਹੈ। 

PunjabKesari

ਵਿਚਾਰ-ਚਰਚਾ ਉਪਰੰਤ ਸੰਧਵਾਂ ਨੇ ਕਿਹਾ ਕਿ ਸਰਕਾਰ 450 ਸਾਲਾ ਸਥਾਪਨਾ ਦਿਵਸ ਮਨਾਉਣ ਲਈ ਹਰੇਕ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਹਰੇਕ ਦੋ ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇਗੀ। ਸੰਧਵਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 450 ਸਾਲਾ ਸਮਾਗਮ ਮਨਾਉਣ ਲਈ ਆਪੋ-ਆਪਣੇ ਸੁਝਾਅ ਅਤੇ ਯੋਜਨਾ ਤਿਆਰ ਕਰਕੇ ਦੇਣ ਤਾਂ ਜੋ ਉਸ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

ਸੰਧਵਾਂ ਨੇ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਪਵਿੱਤਰ ਕਾਰਜ ਲਈ ਵੱਧ ਚੜ੍ਹ ਕੇ ਸਰਕਾਰ ਦਾ ਸਹਿਯੋਗ ਕਰਨ। ਸੰਧਵਾਂ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾਣ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਮਨਾਉਣ ਲਈ ਹੁਣ ਤੋਂ ਹੀ ਬਿਜਲੀ ਦੀਆਂ ਲਟਕਦੀਆਂ ਤਾਰਾਂ, ਰਸਤੇ ਵਿੱਚ ਆਉਂਦੇ ਖੰਭੇ, ਸਾਫ ਸਫਾਈ ਦੀ ਸ਼ੁਰੂਆਤ ਹੋ ਜਾਣੀ ਚਾਹੀਦੀ ਹੈ। 

PunjabKesari

ਇਸ ਮੀਟਿੰਗ ਵਿੱਚ ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਨਗਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ, ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਡਾ. ਆਦਰਸ਼ ਪਾਲ ਵਿਗ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜਸਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ- ਨਸ਼ਾ ਛੁਡਾਊ ਕੇਂਦਰ ਰਹਿ ਕੇ ਵੀ ਨਾ ਸੁਧਰਿਆ ਮਾਪਿਆਂ ਦਾ ਇਕਲੌਤਾ ਪੁੱਤ, ਆਉਂਦੇ ਹੀ ਲਾ ਲਿਆ 'ਮੌਤ ਦਾ ਟੀਕਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News