ਨਾਜਾਇਜ਼ ਕਾਲੋਨੀਆਂ ਦੇ ਮੁੱਦੇ 'ਤੇ CM ਮਾਨ ਕਰਨਗੇ ਅਹਿਮ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

Tuesday, Jun 06, 2023 - 11:47 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਜਾਇਜ਼ ਕਾਲੋਨੀਆਂ ਦੇ ਮੁੱਦੇ 'ਤੇ ਇਕ ਅਹਿਮ ਮੀਟਿੰਗ ਕਰਨਗੇ। ਜਾਣਕਾਰੀ ਮੁਤਾਬਕ ਇਹ ਮੀਟਿੰਗ ਵਿਭਾਗੀ ਪੱਧਰ 'ਤੇ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹਿਣਗੇ। ਇਸ ਮੀਟਿੰਗ 'ਚ ਨਾਜਾਇਜ਼ ਕਾਲੋਨੀਆਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ NHM ਨਾਲ ਸਬੰਧਿਤ ਵੀ ਅਹਿਮ ਬੈਠਕ ਕੀਤੀ ਜਾਵੇਗੀ, ਜਿਸ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੌਜੂਦ ਰਹਿਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ NHM ਫੰਡ ਰੋਕਿਆ ਹੋਇਆ ਹੈ, ਇਸ ਲਈ ਇਹ ਮੀਟਿੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਤੋਂ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਇਸ ਚਿੱਠੀ ਲਿਖੀ ਗਈ ਹੈ, ਜਿਸ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਇਸ 'ਚ 15 ਜੂਨ ਤੋਂ 15 ਅਕਤੂਬਰ ਤੱਕ ਕੇਂਦਰੀ ਪੂਲ ਤੋਂ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ- ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News