SYL ’ਤੇ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ CM ਮਾਨ ਨੂੰ ਦਿੱਤੀ ਅਹਿਮ ਸਲਾਹ

Thursday, Oct 13, 2022 - 08:24 PM (IST)

ਚੰਡੀਗੜ੍ਹ (ਬਿਊਰੋ) : ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਆਪਣੇ ਸਟੈਂਡ ’ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। ਕੈਪਟਨ ਨੇ ਕਿਹਾ ਕਿ “ਕਿਰਪਾ ਕਰਕੇ ਇਹ ਯਕੀਨੀ ਬਣਾਓ ਕਿ ਤੁਹਾਡੇ ਸਟੈਂਡ ’ਚ ਕੋਈ ਅਸਪੱਸ਼ਟਤਾ ਨਹੀਂ ਹੈ, ਜੋ ਭਵਿੱਖ ’ਚ ਸੂਬੇ ਲਈ ਮਹਿੰਗਾ ਸਾਬਤ ਹੋ ਸਕਦਾ ਹੈ”।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਤੇ ਮਨਪ੍ਰੀਤ ਮੰਨਾ ਗੈਂਗ ਦੇ 7 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

ਉਨ੍ਹਾਂ ਨੇ ਮਾਨ ਨੂੰ ਸੁਚੇਤ ਕਰਦਿਆਂ ਕਿਹਾ, “ਤੁਹਾਨੂੰ ਸਾਫ਼ ਅਤੇ ਸਪੱਸ਼ਟ ਹੋਣਾ ਪਵੇਗਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ।’’ ਮਾਨ ਨੂੰ ਆਪਣੀ ਤਜਰਬੇਕਾਰ ਸਲਾਹ ’ਚ ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਕਿ ਉਹ (ਮਾਨ) ਪੰਜਾਬ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਹਨ, ਜੋ ਪਹਿਲਾਂ ਹੀ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰਿਆਣਾ ਸਮੇਤ ਕਿਸੇ ਹੋਰ ਸੂਬੇ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਕਿਸੇ ਨੂੰ ਵੀ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਭਾਜਪਾ ਆਗੂ ਪ੍ਰਦੀਪ ਖੁੱਲਰ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੇ ਪਾਣੀਆਂ ਨੂੰ ਦੂਜੇ ਸੂਬਿਆਂ ਨੂੰ ਜਾਣ ਤੋਂ ਬਚਾਉਣ ਲਈ 2004 ’ਚ ਇਤਿਹਾਸਕ ਜਲ ਵੰਡ ਸਮਝੌਤੇ ਰੱਦ ਕਰਨ ਵਾਲਾ ਐਕਟ ਬਣਾਇਆ ਸੀ, ਨਹੀਂ ਤਾਂ ਪੰਜਾਬ ਹੁਣ ਤੱਕ ਪੂਰੀ ਤਰ੍ਹਾਂ ਬੰਜਰ ਹੋ ਜਾਣਾ ਸੀ। ਸਾਬਕਾ ਮੁੱਖ ਮੰਤਰੀ ਨੇ ਮਾਨ ਨੂੰ ਯਮੁਨਾ ਦੇ ਪਾਣੀ ਦਾ ਮੁੱਦਾ ਪ੍ਰਭਾਵਸ਼ਾਲੀ ਅਤੇ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ, ‘‘ਜਦਕਿ ਹਰਿਆਣਾ ਦਾ ਪੰਜਾਬ ਦੇ ਦਰਿਆਵਾਂ ’ਤੇ ਕੋਈ ਰਾਈਪੇਰੀਅਨ ਅਧਿਕਾਰ ਨਹੀਂ ਹੈ, ਜਿਸ ਦੇ ਪਾਣੀ ’ਤੇ ਉਹ ਦਾਅਵਾ ਕਰ ਰਿਹਾ ਹੈ, ਤਾਜੇਵਾਲਾ ਬੈਰਾਜ ਰਾਹੀਂ ਆਉਣ ਵਾਲੇ ਯਮੁਨਾ ਦੇ ਪਾਣੀ ’ਤੇ ਉਸ ਦਾ ਪੂਰਾ ਹੱਕ ਹੈ। ਯਮੁਨਾ ਦੇ ਪਾਣੀ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਅਨੁਪਾਤ ’ਤੇ ਸਰੋਤਾਂ ਦੀ ਵੰਡ ਦੌਰਾਨ ਕਾਰਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਸਾਰਿਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕੱਲ੍ਹ ਦੀ ਮੀਟਿੰਗ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ, “ਤੁਸੀਂ ਪੂਰੇ ਪੰਜਾਬ ਦੀ ਨੁਮਾਇੰਦਗੀ ਕਰੋਗੇ ਅਤੇ ਸੂਬੇ ਦਾ ਹਰ ਕੋਈ ਇਸ ਗੱਲ ਦਾ ਇੰਤਜ਼ਾਰ ਕਰੇਗਾ ਕਿ ਤੁਸੀਂ ਸੂਬੇ ਦੇ ਹਿੱਤਾਂ ਨੂੰ ਕਿਵੇਂ ਦੇਖਦੇ ਹੋ ਅਤੇ ਇਸ ਦੀ ਰਾਖੀ ਕਰਦੇ ਹੋ।’’

ਇਹ ਖ਼ਬਰ ਵੀ ਪੜ੍ਹੋ : SYL ’ਤੇ ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਸਵਾਲ, ਆਪਣਾ ਸਟੈਂਡ ਸਪੱਸ਼ਟ ਕਰਨ CM ਮਾਨ


Manoj

Content Editor

Related News