ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵਿਸ਼ੇਸ਼ ਇਕੱਤਰਤਾ

Friday, May 02, 2025 - 01:55 PM (IST)

ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ (ਬਿਊਰੋ) : ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਦੇ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। 

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ

ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਤ ਰਹਿੰਦਾ ਹੈ, ਇਸ ਲਈ ਇਸ ਸੰਜੀਦਾ ਮਸਲੇ ਉੱਤੇ ਖ਼ਾਲਸਾ ਪੰਥ ਤੇ ਸਿੱਖ ਵਿਦਵਾਨਾਂ ਦੀ ਰਾਏ ਅਤਿ ਜ਼ਰੂਰੀ ਹੈ, ਜਿਸ ਅਨੁਸਾਰ ਅਗਲੀ ਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਏ ਪ੍ਰਾਪਤ ਕਰਨ ਲਈ ਅੱਜ ਇਕੱਤਰਤਾ ਸੱਦੀ ਗਈ ਹੈ ਤੇ ਇਕੱਤਰਤਾ ਵਿੱਚ ਵਿਚਾਰ ਵਟਾਂਦਰੇ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਇਸ ਦੇ ਨਾਲ ਹੀ ਅੱਗੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਜੋ ਭਾਰਤ ਪਾਕਿਸਤਾਨ ਵਿਚਾਲੇ ਤਲਖੀ ਚੱਲ ਰਹੀ ਹੈ, ਇਸ ਦਾ ਬੈਠ ਕੇ ਸਮਾਧਾਨ ਹੋਣਾ ਚਾਹੀਦਾ ਹੈ ਕਿਉਂਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ ਅਤੇ ਕਦੇ ਵੀ ਕਿਸੇ ਪਾਸਿਓਂ ਕੋਈ ਜੰਗ ਨਹੀਂ ਲੱਗਣੀ ਚਾਹੀਦੀ ਅਤੇ ਸਾਨੂੰ ਸਾਰਿਆਂ ਨੂੰ ਪਿਆਰ ਤੇ ਮੁਹੱਬਤ ਦਾ ਪੈਗਾਮ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ NIA ਦੀ ਰੇਡ, 6  ਘੰਟਿਆਂ ਤੱਕ ਜਾਰੀ ਰਹੀ ਕਾਰਵਾਈ

ਉਨ੍ਹਾਂ ਅੱਗੇ ਪਾਣੀ ਦੇ ਮੁੱਦੇ ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਪੰਜਾਬ ਦਾ ਹੀ ਹੱਕ ਹੈ । ਉਨ੍ਹਾਂ ਕਿਹਾ ਕਿ ਗੁਰੂ ਦਾ ਸਿਧਾਂਤ ਕਹਿੰਦਾ ਕਿ ਸਭ ਦੀ ਮਦਦ ਕਰਨੀ ਚਾਹੀਦੀ ਪਰ ਇਸ ਦਾ ਇਹ ਮਤਲਬ ਨਹੀਂ ਕਿ ਅਸੀਂ ਆਪਣੀਆਂ ਜ਼ਮੀਨਾਂ ਬੰਜਰ ਕਰ ਲਈਏ ਜਾਂ ਆਪਣੇ ਬੱਚੇ ਭੁੱਖੇ ਮਾਰ ਦਈਏ। ਉਨ੍ਹਾਂ ਕਿਹਾ ਕਿ ਇਹ ਧਰਮ ਦਾ ਮੁੱਦਾ ਨਹੀਂ ਹੈ, ਇਹ ਸਭ ਦਾ ਸਾਂਝਾ ਮੁੱਦਾ ਹੈ ਅਤੇ ਸਰਕਾਰਾਂ ਨੂੰ ਇਸ ਮੁੱਦੇ 'ਤੇ ਕਿਸੇ ਤਰੀਕੇ ਦਾ ਧੱਕਾ ਨਹੀਂ ਕਰਨਾ ਚਾਹੀਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News