CM ਭਗਵੰਤ ਮਾਨ ਵਲੋਂ ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ, ਸਖ਼ਤ ਹੁਕਮ ਜਾਰੀ

12/05/2023 6:39:15 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਦੇ ਸਾਰੇ ਸੀ. ਪੀ. ਤੇ ਐੱਸ. ਐੱਸ. ਪੀਜ਼ ਨੂੰ ਨਸ਼ਿਆਂ ਖ਼ਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਨੂੰ ਕਿਹਾ ਹੈ। ਇਸ ਦੇ ਨਾਲ ਹੀ ਨਸ਼ਿਆਂ ’ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਅਤੇ ਪਿੰਡਾਂ ਵਿਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਯੂ .ਕੇ. ਬੇਸਡ ਪਰਮਜੀਤ ਸਿੰਘ ਉਰਫ ਢਾਡੀ ਅੰਮ੍ਰਿਤਸਰ ’ਚ ਗ੍ਰਿਫ਼ਤਾਰ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ। ਮੁੱਖ ਮੰਤਰੀ ਨੇ ਸਾਫ ਕੀਤਾ ਹੈ ਕਿ ਨਸ਼ਿਆਂ ਦੇ ਮਾਮਲੇ ’ਤੇ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਦੀ ਨਸ਼ੇ ਵਿਚ ਸ਼ਮੂਲੀਅਤ ਮਿਲਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਕੁੜੀ ਦੇ ਭਰਾਵਾਂ ਵਲੋਂ ਪੁਲਸ ਮੁਲਾਜ਼ਮ ਜੀਜੇ ਤੇ ਭੈਣ ਦਾ ਸ਼ਰੇਆਮ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News