ਡਾ. ਬਲਜੀਤ ਕੌਰ ਵਲੋਂ ਪੰਚਾਇਤ ਵਿਭਾਗ ਨਾਲ ਮੀਟਿੰਗ, ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

Saturday, Sep 02, 2023 - 03:34 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ’ਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ’ਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਵਿਕਾਸ ਲਈ CM ਦੀ ਗ੍ਰਾਂਟ ਦੀ ਦੁਰਵਰਤੋਂ, ਹੋਈ ਜਾਂਚ ਤਾਂ ਕਈ ਅਫ਼ਸਰ ਹੋਣਗੇ ਸਸਪੈਂਡ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਅਤੇ ਪੰਚਾਇਤ ਵਿਭਾਗ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : 5 ਸਾਲ ਤੋਂ 'ਇਕ ਦੇਸ਼, ਇਕ ਚੋਣ' ਦੀ ਤਿਆਰੀ, ਲੋਕ ਸਭਾ ਨਾਲ 13 ਸੂਬਿਆਂ ’ਚ ਚੋਣਾਂ ਸੰਭਵਨੋਟ -

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News