ਭੁਪਿੰਦਰ ਸ਼ੇਖਪੁਰ ਨੇ ਕੀਤੀ ਸੁਖਬੀਰ ਬਾਦਲ ਨਾਲ ਮੁਲਾਕਾਤ
Saturday, Feb 03, 2018 - 08:00 AM (IST)
ਪਟਿਆਲਾ (ਜੋਸਨ) - ਅਕਾਲੀ ਦਲ ਦੇ ਜ਼ਿਲਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਅਕਾਲੀ ਨੇਤਾ ਭੁਪਿੰਦਰ ਸਿੰਘ ਸ਼ੇਖਪੁਰ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਵੀ ਮੌਜੂਦ ਸਨ। ਭੁਪਿੰਦਰ ਸਿੰਘ ਸ਼ੇਖਪੁਰ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਸੁਝਾਅ ਰੱਖੇ, ਜਿਨ੍ਹਾਂ ਨੂੰ ਉਨ੍ਹਾਂ ਸਲਾਹਿਆ।
