ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

Friday, Jul 28, 2023 - 01:14 PM (IST)

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਆਪਣਾ ਹਰ ਫੈਸਲਾ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਲੈ ਰਹੀ ਹੈ। ਰੀਵਿਊ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਕਰਦਿਆਂ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵੱਖ-ਵੱਖ ਵਿਕਾਸ ਕਾਰਜਾਂ, ਰਿਪੇਅਰ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ’ਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਤੇ ਸਹੀ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਬਲਕਾਰ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ’ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣੀ ਚਾਹੀਦੀ ਹੈ।

PunjabKesari

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਉਸਾਰੀ ਕਰਦਾ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ ਅਤੇ ਗੈਰ ਕਾਨੂੰਨੀ ਉਸਾਰੀ ਕਰਨ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ’ਚ ਲਿਆਂਦੀ ਜਾਵੇ। ਮੰਤਰੀ ਨੇ ਮੀਟਿੰਗ ’ਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ  ਵਚਨਬੱਧ ਹੈ।

ਇਹ ਵੀ ਪੜ੍ਹੋ :  ਰਾਹਤ : ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਲਿਆ ਯੂ-ਟਰਨ, ਅਣਮਿੱਥੇ ਸਮੇਂ ਦੀ ਹੜਤਾਲ ਲਈ ਵਾਪਸ

ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੀ. ਐੱਲ. ਯੂ. ਅਤੇ ਕਲੋਨੀਆਂ ਦੀ ਲੇਅ-ਆਊਟ ਪ੍ਰਵਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਹੀ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਸੂਬੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ਤੇ ਕੰਮਾਂ ਦੀ ਗੁਣਵੱਤਾ ਵੱਲ ਧਿਆਨ ਦੇਣ ਤਾਂ ਜੋ ਸਰਕਾਰੀ ਕੰਮਾਂ ’ਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। 

ਇਹ ਵੀ ਪੜ੍ਹੋ : ਅਸਲਾ ਖ਼ਰੀਦਣ ਲਈ ਡੋਪ ਟੈਸਟ ਨੂੰ ਲੈ ਕੇ ਵਿਜੀਲੈਂਸ ਬਿਊਰੋ ਵੱਲੋਂ ਵੱਡੇ ਕਦਮ ਚੁੱਕਣ ਦੀ ਸਿਫ਼ਾਰਸ਼

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News