ਐਕਸੀਅਨ ਦੀ ਜਲ ਸਪਲਾਈ ਦੇ ਮੁਲਾਜ਼ਮਾਂ ਨਾਲ ਮੀਟਿੰਗ
Friday, Oct 20, 2017 - 02:07 PM (IST)
ਜਲਾਲਾਬਾਦ (ਬਜਾਜ) - ਪੀ. ਡਬਲਿਊ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਜਲਾਲਾਬਾਦ ਦੇ ਨੁਮਾਇੰਦਿਆਂ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫਾਜ਼ਿਲਕਾ ਦੇ ਐਕਸੀਅਨ ਰਵਿੰਦਰ ਕੁਮਾਰ ਨਾਲ ਹੋਈ, ਜਿਸ ਵਿਚ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਕਿ ਵਰਦੀਆਂ ਸਮੇਤ ਹੋਰ ਕਈ ਮੰਗਾਂ ਦਾ ਹੱਲ ਕੀਤੀ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਵਿਸ਼ਵਾਸ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ।
ਇਸ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.) ਦੀ ਇਕਾਈ ਜਲਾਲਾਬਾਦ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਦਫਤਰੀ ਸਟਾਫ ਫਿਰੋਜ਼ਪੁਰ ਸਰਕਲ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੋਢੀ ਵੱਲੋਂ ਐਕਸੀਅਨ ਰਵਿੰਦਰ ਕੋਲ ਠੇਕੇ 'ਤੇ ਸਪਲਾਈ ਚਲਾਉਣ ਵਾਲੇ ਕਾਮਿਆਂ ਦੀਆਂ ਮੰਗਾਂ ਜਿਵੇਂ ਕਿ ਕਿਰਤ ਕਾਨੂੰਨ ਤਹਿਤ ਵਰਕਰਾਂ ਨੂੰ ਤਨਖਾਹਾਂ ਦੇਣਾ ਰੱਖੀ ਗਈ। ਇਸ ਮੌਕੇ ਇਨ੍ਹਾਂ ਵਰਕਰਾਂ ਦੀ ਇਹ ਮੰਗ ਵੀ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਐੱਸ. ਡੀ. ਓ.-ਕਮ-ਜੇ. ਈ. ਸੁਖਵਿੰਦਰ ਸਿੰਘ, ਜਥੇਬੰਦੀ ਦੇ ਪ੍ਰਧਾਨ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
