ਮੁਲਾਕਾਤਾਂ ਦਾ ਸਿਲਸਿਲਾ ਜਾਰੀ, ਹੁਣ ਕੈਪਟਨ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਪ੍ਰਤਾਪ ਬਾਜਵਾ
Saturday, Jul 17, 2021 - 08:46 PM (IST)
ਚੰਡੀਗੜ੍ਹ- ਪੰਜਾਬ ਕਾਂਗਰਸ ’ਚ ਚੱਲ ਰਹੇ ਮਤਭੇਦਾਂ ਦਰਮਿਆਨ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਹੁਣ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਬਾਜਵਾ ਕੈਪਟਨ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਹਨ। ਇੰਨਾ ਹੀ ਨਹੀਂ, ਅੱਜ ਮੁੱਖ ਮੰਤਰੀ ਨਾਲ ਸਵੇਰੇ ਹਰੀਸ਼ ਰਾਵਤ ਵੱਲੋਂ ਵੀ ਮੁਲਾਕਾਤ ਕੀਤੀ ਗਈ ਸੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਵੱਲੋਂ ਬਿਆਨ ਵੀ ਜਾਰੀ ਕੀਤਾ ਗਿਆ ਸੀ ਕਿ ਕੈਪਟਨ ਅਮਰਿੰਦਰ ਹਾਈਕਮਾਨ ਵਲੋਂ ਲਏ ਗਏ ਹਰ ਫੈਸਲੇ ਨਾਲ ਸਹਿਮਤ ਹੋਣਗੇ।
ਇਹ ਵੀ ਪੜ੍ਹੋ- ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਆਮ ਲੋਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਕੈਪਟਨ : ਮਾਨ
ਪਰ ਸ਼ਾਮ ਹੁੰਦੇ-ਹੁੰਦੇ ਇਹ ਮਾਮਲਾ ਹੋਰ ਗੁੰਝਲਦਾਰ ਹੋ ਗਿਆ, ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਸਾਫ ਮਨ੍ਹਾ ਕਰ ਦਿੱਤਾ ਗਿਆ। ਮੁੱਖ ਮੰਤਰੀ ਵਲੋਂ ਇਹ ਵੀ ਕਿਹਾ ਗਿਆ ਕਿ ਜਦੋਂ ਤੱਕ ਸਿੱਧੂ ਆਪਣੇ ਕੀਤੇ ਪੁਰਾਣੇ ਟਵੀਟਾਂ ਲਈ ਮੁਆਫੀ ਨਹੀਂ ਮੰਗ ਲੈਂਦੇ, ਓਨਾ ਚਿਰ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਹੋਵੇਗੀ।