'ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਤੇ MP ਮਹਿੰਦਰ ਸਿੰਘ ਕੇ. ਪੀ. ਤੇ ਹੋਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

Sunday, Jul 18, 2021 - 09:24 PM (IST)

'ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਤੇ MP ਮਹਿੰਦਰ ਸਿੰਘ ਕੇ. ਪੀ. ਤੇ ਹੋਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਜਲੰਧਰ- ਪੰਜਾਬ ਕਾਂਗਰਸ ’ਚ ਚੱਲ ਰਹੇ ਮਤਭੇਦਾਂ ਦਰਮਿਆਨ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਲੀਡਰਾਂ ਨਾਲ ਲਗਾਤਾਰ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ, ਇਸੇ ਲੜੀ 'ਚ ਉਹ ਦੇਰ ਸ਼ਾਮ ਨੂੰ ਜਲੰਧਰ ਪੁੱਜੇ ਜਿੱਥੇ ਉਨ੍ਹਾਂ ਨੇ ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸਾਬਕਾ ਮੰਤਰੀ ਅਤੇ ਸਾਬਕਾ ਐਮ. ਪੀ. ਮਹਿੰਦਰ ਸਿੰਘ ਕੇ. ਪੀ. ਨਾਲ ਉਨ੍ਹਾਂ ਦੀ ਜਲੰਧਰ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਮਹਿੰਦਰ ਕੇ. ਪੀ. ਵੱਲੋਂ ਵੀ ਬੜੀ ਗਰਮਜੋਸ਼ੀ ਨਾਲ ਸਿੱਧੂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਫੈਸਲਾ ਸਵੀਕਾਰ ਕਰਨ ਸਾਰੇ ਆਗੂ : ਡਾ. ਅਸ਼ਵਨੀ ਕੁਮਾਰ

PunjabKesari

ਇਸ ਤੋਂ ਪਹਿਲਾਂ ਸਵੇਰੇ ਉਹ ਮਦਨ ਜਲਾਲਪੁਰ ਨੂੰ ਮਿਲੇ, ਫਿਰ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ- ਗੁਰਦਾਸਪੁਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਦੀ ਮੌਤ, ਤਿੰਨ ਜ਼ਖ਼ਮੀ

PunjabKesari

ਉਸ ਤੋਂ ਬਾਅਦ ਸ਼ਾਮ ਨੂੰ ਜਲੰਧਰ 'ਚ ਹੀ ਸਿੱਧੂ ਵੱਲੋਂ ਵਿਧਾਇਕ ਸੰਗਰ ਸਿੰਘ ਗਿਲਜੀਆਂ, ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਬਾਵਾ ਹੈਨਰੀ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ 'ਚ ਮੁਲਾਕਾਤ ਕੀਤੀ ਸੀ।


author

Bharat Thapa

Content Editor

Related News