ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ; ਅੱਜ ਤੇ ਭਲਕੇ ਸਕੂਲਾਂ 'ਚ ਮਨਾਇਆ ਜਾਵੇਗਾ 'ਮੈਗਾ ਅਪਾਰ ਦਿਵਸ'

Monday, Dec 09, 2024 - 06:02 AM (IST)

ਲੁਧਿਆਣਾ (ਵਿੱਕੀ) : ਪੰਜਾਬ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ 9 ਅਤੇ 10 ਦਸੰਬਰ ਨੂੰ ‘ਮੈਗਾ ਅਪਾਰ ਦਿਵਸ’ ਮਨਾਇਆ ਜਾਵੇਗਾ। ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ.ਜੀ.ਐੱਸ.ਈ.) ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਹਨ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ‘ਅਪਾਰ ਆਈ-ਡੀ’ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਹੈ, ਤਾਂ ਜੋ ਸਿੱਖਿਆ ਪ੍ਰਣਾਲੀ ’ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਂਦੀ ਜਾ ਸਕੇ।

‘ਮੈਗਾ ਅਪਾਰ ਦਿਵਸ’ ਦੇ ਆਯੋਜਨ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਅਤੇ ਸਿਖਲਾਈ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਡੀ.ਜੀ.ਐੱਸ.ਈ. ਨੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ 2 ਦਿਨਾਂ ਦੌਰਾਨ ਸਾਰੇ ਵਿਦਿਆਰਥੀਆਂ ਦੀ ‘ਅਪਾਰ ਆਈ-ਡੀ’ ਬਣਾਈ ਜਾਵੇ। ਇਹ ਕਦਮ ਸਿੱਖਿਆ ਪ੍ਰਣਾਲੀ ਨੂੰ ਡਿਜੀਟਲ ਤੌਰ ’ਤੇ ਸਸ਼ਕਤ ਬਣਾਉਣ ਅਤੇ ਇਕ ਏਕੀਕ੍ਰਿਤ ਪਛਾਣ ਪ੍ਰਣਾਲੀ ਰਾਹੀਂ ਸਾਰਿਆਂ ਨੂੰ ਜੋੜਨ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ- ਰੂਸ-ਯੂਕ੍ਰੇਨ ਦੀ ਜੰਗ ਦੌਰਾਨ 'ਮੌਤ ਦੇ ਮੂੰਹ' ਚੋਂ ਨਿਕਲ ਆਇਆ ਨੌਜਵਾਨ, ਬਿਆਨ-ਏ-ਹਾਲ ਸੁਣ ਕੰਬ ਜਾਵੇਗੀ ਰੂਹ

ਵਿਸ਼ੇਸ਼ ਨਿਰਦੇਸ਼ ਅਤੇ ਰਿਪੋਰਟਿੰਗ ਪ੍ਰਕਿਰਿਆ
ਡੀ.ਜੀ.ਐੱਸ.ਈ. ਨੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਐੱਮ.ਆਈ.ਐੱਸ. ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਨੂੰ ਯੂ-ਡਾਈਸ ਪੋਰਟਲ ’ਤੇ ‘ਅਪਾਰ ਆਈ-ਡੀ’' ਜਨਰੇਟ ਕਰਨ ਦੇ ਤਕਨੀਕੀ ਕਾਰਜਾਂ ਦੀ ਜ਼ਿੰਮੇਵਾਰੀ ਨਿਭਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਿਜੀਟਲ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਰੁਕਾਵਟ ਨੂੰ ਦੂਰ ਕਰਨ ਲਈ ਐੱਮ.ਆਈ.ਐੱਸ. ਕੋਆਰਡੀਨੇਟਰਾਂ ਦੇ ਨਾਲ-ਨਾਲ ਸਰਗਰਮ ਭੂਮਿਕਾ ਨਿਭਾਉਣ। ਇਹ ਯਕੀਨੀ ਬਣਾਇਆ ਜਾਵੇਗਾ ਕਿ ‘ਮੈਗਾ ਅਪਾਰ ਦਿਵਸ’ ਦੇ ਤਹਿਤ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ।

ਇਸ ਦੇ ਨਾਲ ਹੀ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਦਸੰਬਰ ਨੂੰ ਸ਼ਾਮ 4.30 ਵਜੇ ਤੱਕ ਸਕੂਲਾਂ ਦੀ ਪ੍ਰਗਤੀ ਦੀ ਮੁਕੰਮਲ ਰਿਪੋਰਟ ਤਿਆਰ ਕਰ ਕੇ mispunjab@punjabeducation.gov.in ’ਤੇ ਭੇਜਣ।

ਇਹ ਵੀ ਪੜ੍ਹੋ- ਦੋਸਤਾਂ ਨਾਲ ਲਾਈ ਗਈ ਗੇੜੀ ਬਣ ਗਈ ਮੁੰਡੇ ਦੀ 'Last Ride', ਤੇਜ਼ ਰਫ਼ਤਾਰ ਨੇ ਲੈ ਲਈ ਜਾਨ

ਡਿਜੀਟਲ ਸਿੱਖਿਆ ਪ੍ਰਣਾਲੀ ਦਾ ਸਸ਼ਕਤੀਕਰਨ
‘ਮੈਗਾ ਅਪਾਰ ਦਿਵਸ’ ਦਾ ਉਦੇਸ਼ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ ਨੂੰ ਡਿਜੀਟਲ ਪਛਾਣ ਪ੍ਰਣਾਲੀ ਨਾਲ ਜੋੜਨਾ ਹੈ। ‘ਅਪਾਰ ਆਈ-ਡੀ’ ਸਿਸਟਮ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੇ ਡਿਜੀਟਲ ਰਿਕਾਰਡ ਬਣਾਏਗਾ, ਜੋ ਸਿੱਖਿਆ ਵਿਭਾਗ ਨੂੰ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ’ਚ ਸਹਾਇਤਾ ਕਰੇਗਾ।

ਇਹ ਸਮਾਗਮ ਨਾ ਸਿਰਫ਼ ਡਿਜੀਟਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰੇਗਾ, ਸਗੋਂ ਸਿੱਖਿਆ ਦੇ ਖੇਤਰ ’ਚ ਪਾਰਦਰਸ਼ਤਾ ਅਤੇ ਆਧੁਨਿਕਤਾ ਨੂੰ ਯਕੀਨੀ ਬਣਾਏਗਾ। ਪੰਜਾਬ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਰਪਿਤ ਹੈ, ਜੋ ਕਿ ਡਿਜੀਟਲ ਯੁੱਗ ’ਚ ਸਿੱਖਿਆ ਵੱਲ ਇਕ ਇਤਿਹਾਸਕ ਕਦਮ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News