ਕਿਸੇ ਵੀ ਵਿਅਕਤੀ ''ਤੇ ਸ਼ੱਕ ਹੋਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ : ਥਾਣਾ ਮੁਖੀ

10/26/2017 1:03:47 PM

ਮੇਹਟੀਆਣਾ(ਇੰਦਰਜੀਤ)— ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਗੱਲ ਦੀ ਜਾਣਕਾਰੀ ਵਿਸ਼ੇਸ਼ ਮੁਲਾਕਾਤ ਦੌਰਾਨ ਥਾਣਾ ਮੇਹਟੀਆਣਾ ਦੇ ਮੁਖੀ ਹਰਨੀਲ ਸਿੰਘ ਨੇ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ 'ਤੇ ਸ਼ੱਕ ਹੋਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਮੇਹਟੀਆਣਾ ਪੁਲਸ ਵੱਲੋਂ ਇਲਾਕੇ 'ਚ ਗਸ਼ਤ ਹੋਰ ਵੀ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਵਿਕਰੀ ਕਿਸੇ ਵੀ ਹਾਲਤ 'ਚ ਨਾ ਹੋਵੇ। ਜੇਕਰ ਕੋਈ ਨਸ਼ਿਆਂ ਦਾ ਵਪਾਰ ਕਰਦਾ ਫੜਿਆ ਜਾਂਦਾ ਹੈ ਤਾਂ ਤੁਰੰਤ ਉਸ 'ਤੇ ਮੁਕੱਦਮਾ ਦਰਜ ਕਰਕੇ ਜੇਲ ਭੇਜਿਆ ਜਾਂਦਾ ਹੈ। ਥਾਣਾ ਮੁਖੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਧਿਆਨ ਦੇਣ ਅਤੇ ਨਸ਼ੇ ਕਰਨ ਵਾਲੇ ਨੌਜਵਾਨਾਂ ਨੂੰ ਜਾਗਰੂਕ ਕਰਨ।