ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਨੇ ਪੰਜਾਬ ਸਰਕਾਰ ਦੇ ਹੁਕਮਾਂ ਖ਼ਿਲਾਫ਼ ਡਿਪਟੀ ਕਮਿਸ਼ਨਰ ਨੂੰ ਸੌਪਿਆ ਮੈਮੋਰੰਡਮ

05/26/2022 6:24:25 PM

ਪਟਿਆਲਾ(ਰਾਜੇਸ਼ ਪੰਜੌਲਾ) : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸਾਂਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੇਅਰ ਅਤੇ ਕੌਂਸਲਰਾਂ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਤੋਂ ਵਿਕਾਸ ਫੰਡ ਵਾਪਸ ਖੋਹਣ ਦੇ ਹੁਕਮ ਖ਼ਿਲਾਫ਼ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੂੰ ਇਕ ਮੈਮੋਰੇਂਡਮ ਸੌਂਪਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 10 ਮਈ ਨੂੰ ਦਿੱਤੇ ਹੁਕਮ ਰਾਹੀਂ ਪਿਛਲੀ ਸਰਕਾਰ ਵੱਲੋਂ ਨਗਰ ਨਿਗਮ ਨੂੰ ਅਲਾਟ ਕੀਤੇ 1 3.98 ਕਰੋੜ ਰੁਪਏ ਦੇ ਵਿਕਾਸ ਫੰਡਾਂ ਨੂੰ ਰੋਕ ਕੇ ਸਰਕਾਰ ਨੂੰ ਵਾਪਸ ਕਰਨ ਦੇ ਹੁਕਮ ਦਿੱਤਾ ਹੈ। 

ਇਹ ਵੀ ਪੜ੍ਹੋ- ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਵਿਜੀਲੈਂਸ ਦੀ ਕਾਰਜਕੁਸ਼ਲਤਾ ’ਤੇ ਉੱਠੇ ਸਵਾਲ

ਇਹ ਫੰਡ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਪਟਿਆਲਾ ਦੇ ਵਿਕਾਸ ਕਾਰਜਾਂ ਲਈ ਨਗਰ ਨਿਗਮ ਨੂੰ ਦਿੱਤੇ ਗਏ ਸਨ। ਇਨ੍ਹਾਂ ਕੰਮਾਂ ਦੇ ਟੈਂਡਰ ਪਹਿਲਾਂ ਹੀ ਕੱਟੇ ਜਾ ਚੁੱਕੇ ਹਨ। ਵਰਕ ਆਰਡਰ ਵੀ ਪਾਸ ਕੀਤੇ ਜਾ ਚੁੱਕੇ ਹਨ। ਜੇਕਰ ਇਹ ਕੰਮ ਮੁਕੰਮਲ ਨਹੀਂ ਹੋਏ ਤਾਂ ਪਟਿਆਲਾ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। 

ਇਹ ਵੀ ਪੜ੍ਹੋ- ਪਟਿਆਲਾ 'ਚ ਸਾਲ ਪਹਿਲਾਂ ਭਾਖੜਾ ਨਹਿਰ 'ਚ ਡਿੱਗੀ ਕਾਰ ਬਰਾਮਦ, ਵਿੱਚੋਂ ਮਿਲੇ ਪਿੰਜਰ

ਸੰਸਦ ਮੈਂਬਰ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦੀ ਹਾਂ ਕਿ ਉਹ ਬਦਲੇ ਦੀ ਰਾਜਨੀਤੀ ਨਾ ਕਰਨ। ਇਹ ਫੰਡ ਤੁਰੰਤ ਜਾਰੀ ਕਰਨ ਤਾਂ ਜੋ ਪਟਿਆਲਾ ਦੇ 5 ਲੱਖ ਨਾਗਰਿਕਾਂ ਦੀ ਜ਼ਿੰਦਗੀ ਨਰਕ ਨਾ ਬਣੇ। ਪ੍ਰਨੀਤ ਕੌਰ ਨੇ ਕਿਹਾ ਮੈਂ ਪਟਿਆਲਾ ਦੀ ਮੇਅਰ ਅਤੇ ਸਾਡੇ ਕੌਂਸਲਰਾਂ ਨਾਲ ਮਿਲ ਕੇ ਡੀ. ਸੀ. ਨੂੰ ਮੰਗ-ਪੱਤਰ ਸੌਂਪਿਆ ਹੈ ਅਤੇ ਆਪਣੀਆਂ ਮੰਗਾਂ ਰੱਖੀਆਂ ਹਨ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਡੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣਗੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha