ਅਕਾਲੀ ਦਲ ਦੇ ਵਰਕਿੰਗ ਕਮੇਟੀ ਦੇ ਮੈਂਬਰ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

03/16/2021 4:19:00 PM

ਸੰਗਰੂਰ (ਦਲਜੀਤ ਸਿੰਘ ਬੇਦੀ ) : ਕੋਰੋਨਾ ਲਾਗ ਦੀ ਬੀਮਾਰੀ ਤੋਂ ਬਚਾਅ ਲਈ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨ ਲਗਵਾਉਣ ਦੀ ਪ੍ਰਕਿਰਿਆ ਚ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਵੀ ਸਥਾਨਕ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਸਮੇਂ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਇੱਕ ਵਾਰ ਫਿਰ ਦੁਨੀਆ ਭਰ ਵਿੱਚ ਵਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਪਰ ਇਸ ਤੋਂ ਘਬਰਾਉਣ ਦੀ ਬਜਾਏ ਸਾਵਧਾਨੀ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਲਈ ਲੋਕ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਅਤੇ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਾਨੂੰ ਵੀ ਸੁਚੇਤ ਰਹਿਣ ਦੀ ਜ਼ਰੂਰਤ ਹੈ ਤਾਂ ਹੀ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਮਹਾਮਾਰੀ ਨਾਲ ਨਿਪਟਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ       

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ ਲਗਵਾਈ ਗਈ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ ਮਹਿਸੂਸ ਨਹੀਂ ਹੋਈ ਅਤੇ ਸਾਰਿਆਂ ਨੂੰ ਅੱਗੇ ਆ ਕੇ ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਨੀਆ ਉੱਤੇ ਕਿਸੇ ਤਰ੍ਹਾਂ ਦੀ ਮਹਾਮਾਰੀ ਅਤੇ ਆਫਤ ਆਈ ਹੈ ਤਾਂ ਲੋਕਾਂ ਨੇ ਮਿਲ ਕੇ ਉਸ ਆਫਤ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਦੇ ਕਹਿਰ ਤੋਂ ਬਚਾਅ ਲਈ ਦੇਸ਼ ਵਿੱਚ ਕੋਰੋਨਾ ਵੈਕਸੀਨ ਬਣਨ ਨਾਲ ਲੋਕਾਂ ਨੂੰ ਕੁਝ ਰਾਹਤ ਤਾਂ ਮਿਲੀ ਹੈ ਪਰ ਕੇਂਦਰ ਸਰਕਾਰ ਨੂੰ ਕੋਰੋਨਾ ਵੈਕਸੀਨ ਦੂਜੇ ਦੇਸ਼ਾਂ ਨੂੰ ਭੇਜਣ ਦੀ ਬਜਾਏ ਪਹਿਲਾਂ ਆਪਣੇ ਦੇਸ਼ ਦੇ ਹਰ ਨਾਗਰਿਕ ਨੂੰ ਲਗਵਾਉਣਾ ਯਕੀਨੀ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕ ਕੋਰੋਨਾ ਵੈਕਸੀਨ ਲਗਵਾਉਣ ਨੂੰ ਪਹਿਲ ਦੇਣ ਤਾਂ ਜੋ ਇਸ ਵਿਰੁੱਧ ਜੰਗ ਨੂੰ ਜਿੱਤਿਆ ਜਾ ਸਕੇ।

ਇਹ ਵੀ ਪੜ੍ਹੋ : 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ : ਬੀਬੀ ਜਗੀਰ ਕੌਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Anuradha

Content Editor

Related News