ਬੰਬੀਹਾ ਗੈਂਗ ਦੇ ਮੈਂਬਰ ਨੇ ਕੀਤਾ ਆਤਮ-ਸਮਰਪਣ, ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਸੀ ਫ਼ਰਾਰ

Thursday, Jul 20, 2023 - 04:59 AM (IST)

ਬੰਬੀਹਾ ਗੈਂਗ ਦੇ ਮੈਂਬਰ ਨੇ ਕੀਤਾ ਆਤਮ-ਸਮਰਪਣ, ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਸੀ ਫ਼ਰਾਰ

ਫਰੀਦਕੋਟ (ਰਾਜਨ/ਜਗਤਾਰ)- ਪੁਲਸ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ਵਿਚ ਗ੍ਰਿਫ਼ਤਾਰ ਕੀਤੇ ਬੰਬੀਹਾ ਗੈਂਗ ਦੇ ਮੈਂਬਰ ਸੁਰਿੰਦਰ ਉਰਫ਼ ਬਿੱਲਾ ਜੋ ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਮੈਡੀਕਲ ਹਸਪਤਾਲ ’ਚੋਂ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਨੇ ਅੱਜ ਆਪਣੇ ਆਪ ਨੂੰ ਪੁਲਸ ਹਵਾਲੇ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਮੋਗਾ ’ਚ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਕਰਨ ਵਾਲਾ ਵੱਡਾ ਸਕੈਂਡਲ ਆਇਆ ਸਾਹਮਣੇ

ਇਥੇ ਇਹ ਦੱਸਣਯੋਗ ਹੈ ਕਿ ਇਸਦੇ ਫਰਾਰ ਹੋ ਜਾਣ ਦੀ ਸੂਰਤ ਵਿਚ 6 ਦੇ ਕਰੀਬ ਪੁਲਸ ਕਮਰਚਾਰੀਆਂ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਸੀ ਅਤੇ ਪੁਲਸ ਵੱਲੋਂ ਇਸ ਦੀ ਭਾਲ ਜੰਗੀ ਪੱਧਰ ’ਤੇ ਜਾਰੀ ਸੀ, ਜਿਸ ’ਦੇ ਚਲਦੇ ਅੱਜ ਇਸ ਨੇ ਆਪਣੇ ਆਪ ਨੂੰ ਪੁਲਸ ਹਵਾਲੇ ਕਰ ਦਿੱਤਾ। ਇਥੇ ਇਹ ਦੱਸਣਯੋਗ ਹੈ ਕਿ ਸਥਾਨਕ ਸੀ.ਆਈ.ਏ ਸਟਾਫ਼ ਦੀ ਪੁਲਸ ਪਾਰਟੀ ਵੱਲੋਂ ਉਕਤ ਦੋਸ਼ੀ ਅਤੇ ਇਸਦੇ ਸਾਥੀ ਵਾਸੀ ਜੀਵਨ ਨਗਰ ਕੋਟਕਪੂਰਾ ਨੂੰ ਪੁਲਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਨ੍ਹਾਂ ’ਤੇ ਇਹ ਦੋਸ਼ ਹੈ ਕਿ ਇਨ੍ਹਾਂ ਨੇ ਜੈਤੋ ਦੇ ਇਕ ਕਾਰੋਬਾਰੀ ਤੋਂ ਲੱਖਾਂ ਦੀ ਫਿਰੌਤੀ ਮੰਗੀ ਸੀ ਅਤੇ ਫਿਰ ਦਹਿਸ਼ਤ ਫੈਲਾਉਣ ਲਈ ਜੈਤੋ ਵਿਖੇ ਫਾਇਰਿੰਗ ਕਰ ਕੇ ਫਰਾਰ ਹੋ ਗਏ ਸਨ, ਜਿਨ੍ਹਾਂ ਦੀ ਤਲਾਸ਼ ਉਸ ਵੇਲੇ ਤੋਂ ਹੀ ਸੀ.ਆਈ.ਏ. ਸਟਾਫ਼ ਵੱਲੋਂ ਕੀਤੀ ਜਾ ਰਹੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News