ਦਿੱਲੀ ਵਿਖੇ ਜੰਤਰ-ਮੰਤਰ ’ਤੇ ਦਿੱਤਾ ਜਾ ਰਿਹਾ ਸੰਸਦ ਮੈਂਬਰਾਂ ਦਾ ਧਰਨਾ 96ਵੇਂ ਦਿਨ ’ਚ ਦਾਖ਼ਲ

Saturday, Mar 13, 2021 - 11:26 AM (IST)

ਜਲੰਧਰ (ਧਵਨ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਚ ਦਿੱਤਾ ਜਾ ਰਿਹਾ ਧਰਨਾ 96ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਦੇ ਸਮਰਥਨ ’ਚ ਧਰਨੇ ’ਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਨੇਤਾ ਬੈਠੇ ਹੋਏ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

ਕਾਂਗਰਸੀ ਸੰਸਦ ਮੈਂਬਰਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ, ਜਦੋਂ ਤੱਕ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਕੇਂਦਰੀ ਪੱਧਰ ’ਤੇ ਆਵਾਜ਼ ਬੁਲੰਦ ਕਰਨ ਲਈ ਸੰਸਦ ਮੈਂਬਰਾਂ ਨੇ ਧਰਨਾ ਲਾਇਆ ਸੀ। ਇਸ ਧਰਨੇ ’ਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਈ ਕਾਂਗਰਸੀ ਵਿਧਾਇਕ ਸ਼ਾਮਲ ਹੋ ਚੁੱਕੇ ਹਨ। ਖ਼ੁਦ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਇਸ ਧਰਨੇ ’ਚ ਸ਼ਾਮਲ ਹੋ ਕੇ ਸੰਸਦ ਮੈਂਬਰਾਂ ਦੀ ਪਿੱਠ ਥਾਪੜ ਚੁੱਕੇ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ

ਜਸਬੀਰ ਸਿੰਘ ਡਿੰਪਾ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਕਿਸਾਨਾਂ ਦੇ ਦੁੱਖ-ਦਰਦ ਨੂੰ ਨਹੀਂ ਸਮਝ ਰਹੀ। ਕਿਸਾਨ ਦੇਸ਼ ਦੀ ਰਾਜਧਾਨੀ ’ਚ ਕਈ ਮਹੀਨਿਆਂ ਤੋਂ ਧਰਨੇ ’ਤੇ ਬੈਠੇ ਹੋਏ ਹਨ ਪਰ ਸਰਕਾਰ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਇਰਾਦਾ ਤਿਆਗ ਦਿੱਤਾ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਨਾਲ-ਨਾਲ ਮਹਿੰਗਾਈ ਦੇ ਮੁੱਦੇ ’ਤੇ ਵੀ ਕੇਂਦਰ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ।

ਇਹ ਵੀ ਪੜ੍ਹੋ : ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ

ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ


shivani attri

Content Editor

Related News