ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰ ਕੋਵਿਡ-19 ਵਿਰੁੱਧ ਜੰਗ ’ਚ ਯੋਧਿਆਂ ਵਜੋਂ ਉਭਰੇ: ਬਾਜਵਾ

Tuesday, Apr 28, 2020 - 10:22 PM (IST)

ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰ ਕੋਵਿਡ-19 ਵਿਰੁੱਧ ਜੰਗ ’ਚ ਯੋਧਿਆਂ ਵਜੋਂ ਉਭਰੇ: ਬਾਜਵਾ

ਚੰਡੀਗੜ੍ਹ,(ਅਸ਼ਵਨੀ)- ਪਿੰਡਾਂ ਦੇ ਮਹਿਲਾ ਸਵੈ-ਸਹਾਇਤਾ ਗਰੁੱਪਾਂ (ਐੱਸ. ਐੱਚ. ਜੀਜ਼) ਦੇ ਮੈਂਬਰ ਕੋਰੋਨਾ ਵਾਇਰਸ ਵਿਰੁੱਧ ਜੰਗ ’ਚ ਯੋਧਿਆਂ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਸਵੈ-ਸਹਾਇਤਾ ਗਰੁੱਪ ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਿਵਲ ਪ੍ਰਸ਼ਾਸਨ, ਪੁਲਸ ਅਤੇ ਪੰਚਾਇਤਾਂ ਲਈ ਵੱਡੀ ਮਾਤਰਾ ’ਚ ਮਾਸਕ, ਐਪਰਨ ਅਤੇ ਦਸਤਾਨੇ ਤਿਆਰ ਕਰ ਕੇ ਦੇ ਰਹੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਨੈਸ਼ਨਨ ਰੂਰਲ ਲਾਈਵਲੀਹੁੱਡ ਮਿਸ਼ਨ (ਐਨ. ਆਰ. ਐਲ. ਐਮ) ਅਧੀਨ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵਲੋਂ ਤਿਆਰ ਕੀਤੇ ਕਰੀਬ 4 ਲੱਖ ਫੇਸ ਮਾਸਕਾਂ ਦੀ ਪਸਾਸ਼ਨ ਨੂੰ ਹੁਣ ਤੱਕ ਸੌਂਪੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਸੂਬੇ ਦੇ 22 ਜ਼ਿਲਿਆਂ ’ਚੋਂ ਸਵੈ-ਸਹਾਇਤਾ ਗਰੁੱਪਾਂ ਦੇ 3711 ਮੈਂਬਰ ਮਾਸਕ, ਐਪਰਨ ਅਤੇ ਦਸਤਾਨੇ ਤਿਆਰ ਕਰਨ ਦੇ ਕਾਰਜ ’ਚ ਲੱਗੇ ਹੋਏ ਹਨ। ਇਨ੍ਹਾਂ ਸਵੈ-ਸਹਾਇਤਾ ਗਰੁੱਪਾਂ ਨੂੰ 50000 ਹਜ਼ਾਰ ਮਾਸਕ ਬਣਾਉਣ ਲਈ ਨਵਾਂ ਆਰਡਰ ਮਿਲਿਆ ਹੈ। ਮਾਸਕ ਤਿਆਰ ਕਰਨ ਲਈ ਸਾਰੇ ਨਵੇਂ ਆਰਡਰ ਬਿਨਾਂ ਕਿਸੇ ਦੇਰੀ ਦੇ ਤਿਆਰ ਕੀਤੇ ਜਾ ਰਹੇ ਹਨ।

ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਡਾਕਟਰ ਅਤੇ ਫਾਰਮਾਸਿਸਟ ਕੋਰੋਨਾ ਵਾਇਰਸ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਮੂਹਰਲੀ ਕਤਾਰ ’ਚ ਖੜ੍ਹ ਕੇ ਡਿਊਟੀਆਂ ਨਿਭਾ ਰਹੇ ਹਨ। ਉਹ ਆਈਸੋਲੇਸ਼ਨ (ਇਕਾਂਤਵਾਸ) ਕੇਂਦਰਾਂ, ਫਲੂ ਕਾਰਨਰਾਂ, ਰੈਪਿਡ ਰਿਸਪਾਂਸ ਟੀਮਾਂ ਅਤੇ ਮੈਡੀਕਲ ਹੈਲਪਲਾਈਨ-104 ਵਿਖੇ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਉਹ ਐਮਰਜੈਂਸੀ ਡਿਊਟੀਆਂ ਵੀ ਦੇ ਰਹੇ ਹਨ। ਪੇਂਡੂ ਵਿਕਾਸ ਮੰਤਰੀ ਨੇ ਸੰਕਟ ਦੀ ਇਸ ਘੜੀ ’ਚ ਆਪਣੀਆਂ ਸੇਵਾਵਾਂ ਦੇ ਕੇ ਸਰਕਾਰ ਦੀ ਸਹਾਇਤਾ ਕਰਨ ਲਈ ਸਵੈ-ਸਹਾਇਤਾ ਸਮੂਹਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮਨੁੱਖਤਾ ਦੀ ਸੇਵਾ ’ਚ ਜੁਟੇ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀ ਵੀ ਸ਼ਲਾਘਾ ਉਨ੍ਹਾਂ ਵਲੋਂ ਕੀਤੀ ਜਾ ਰਹੀ ਸੇਵਾ ਦੀ ਵੀ ਭਰਪੁਰ ਸ਼ਲਾਘਾ ਕੀਤੀ।


author

Bharat Thapa

Content Editor

Related News