ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਸੌਂਪਿਆ

Wednesday, Jun 11, 2025 - 09:56 AM (IST)

ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਸੌਂਪਿਆ

ਅੰਮ੍ਰਿਤਸਰ (ਸਰਬਜੀਤ) : ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਆਲ ਇੰਡੀਆ ਦੇ ਜਥੇ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਘਰ ਵਿੱਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਆਗੂਆਂ ਨੂੰ ਸੌਂਪਿਆ। ਮਿਲੀ ਜਾਣਕਾਰੀ ਅਨੁਸਾਰ ਘਰ ਵਿੱਚ ਰੱਖੇ ਇਸ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬਿਲਕੁਲ ਵੀ ਸੇਵਾ ਸੰਭਾਲ ਨਹੀਂ ਹੋ ਰਹੀ ਅਤੇ ਉਲਟਾ ਉਸੇ ਘਰ ਵਿੱਚ ਵੱਡੇ ਪੱਧਰ ਤੇ ਸ਼ਰਾਬ ਦੀਆਂ ਬੋਤਲਾਂ ਵੀ ਰੱਖੀਆਂ ਹੋਈਆਂ ਸਨ।

ਇਹ ਵੀ ਪੜ੍ਹੋ : ਕਰਮਚਾਰੀ ਆਪਣੀ ਕੰਪਨੀ ਨੂੰ ਹੀ ਲਾ ਗਏ ਕਰੋੜਾਂ ਦਾ ਚੂਨਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਮੌਕੇ ਤੇ ਜਾ ਕੇ ਵੇਖਿਆ ਤਾਂ ਇੱਕ ਛੋਟੇ ਜਿਹੇ ਪੀੜੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਅਤੇ ਮਰਿਆਦਾ ਦੇ ਉਲਟ ਇਥੇ ਕਿਸੇ ਵੀ ਪਾਸਿਓਂ ਗੁਰੂ ਸਾਹਿਬ ਦੀ ਕੋਈ ਸਾਂਭ ਸੰਭਾਲ ਨਹੀਂ ਕੀਤੀ ਜਾ ਰਹੀ ਸੀ। ਉਹਨਾਂ ਨੇ ਆਖਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਬੰਧਿਤ ਥਾਣੇ ਵਿੱਚ ਦਰਖਾਸਤ ਦਿੱਤੀ ਗਈ ਹੈ ਅਤੇ ਮੰਗ ਕੀਤੀ ਹੈ ਕਿ ਇਹਨਾਂ ਪਰਿਵਾਰਕ ਮੈਂਬਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਪਰਿਵਾਰ ਨਾ ਤਾਂ ਗੁਰੂ ਸਿੱਖ ਹੈ ਅਤੇ ਨਾ ਹੀ ਇਹਨਾਂ ਨੂੰ ਮਰਿਆਦਾ ਬਾਰੇ ਕੋਈ ਜਾਣਕਾਰੀ ਹੈ ਉਸਦੇ ਬਾਵਜੂਦ ਇਹ ਗੁਰੂ ਸਾਹਿਬ ਦਾ ਸਰੂਪ ਘਰ ਵਿੱਚ ਰੱਖ ਕੇ ਇਸ ਦੀ ਬੇਅਦਬੀ ਕਰ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ, ਸੁਖਦੇਵ ਸਿੰਘ, ਅੰਮ੍ਰਿਤਪਾਲ ਸਿੰਘ, ਜਸਮੀਤ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News