ਲੁੱਟਾਂ-ਖੋਹਾਂ ਕਰਨ ਵਾਲੇ ਗ੍ਰਿਫ਼ਤਾਰ

Saturday, Oct 19, 2024 - 10:19 AM (IST)

ਲੁੱਟਾਂ-ਖੋਹਾਂ ਕਰਨ ਵਾਲੇ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਰਾਤ ਸਮੇਂ ਆਟੋ ’ਚ ਸਵਾਰ ਹੋ ਕਿ ਰਿੰਗ ਰੋਡ ’ਤੇ ਘੁੰਮਦੇ ਹਨ ਅਤੇ ਹਥਿਆਰਾਂ ਦੇ ਜ਼ੋਰ ’ਤੇ ਲੋਕਾਂ ਨੂੰ ਡਰਾ ਕੇ ਉਨ੍ਹਾਂ ਦੀ ਲੁੱਟ-ਖੋਹ ਕਰਦੇ ਹਨ।

ਪੁਲਸ ਵੱਲੋਂ ਸੂਚਨਾ ਦੇ ਆਧਾਰ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮ ਵੀਰ ਸਿੰਘ, ਬਲਜਿੰਦਰ ਸਿੰਘ ਅਤੇ ਪ੍ਰਿੰਸ ਵਾਸੀ ਅਮਰਪੁਰਾ ਬਸਤੀ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News