ਮਾਨਸਿਕ ਤੌਰ ’ਤੇ ਪਰੇਸ਼ਾਨ ਪਿੰਡ ਖੋਖਰਾਂ ਦੇ ਇਕ ਹੋਰ ਵਿਅਕਤੀ ਨੇ ਫਾਹਾ ਲੈ ਕੀਤੀ ਖੁਦਕੁਸ਼ੀ

03/20/2021 3:43:04 PM

ਮਾਛੀਵਾੜਾ ਸਾਹਿਬ (ਟੱਕਰ) - ਮਾਛੀਵਾੜਾ ਥਾਣਾ ਅਧੀਨ ਪੈਂਦੇ ਪਿੰਡ ਖੋਖਰਾਂ ਵਿਖੇ ਇੱਕ ਹੋਰ ਮਜ਼ਦੂਰ ਸ਼ਿੰਦਰ ਸਿੰਘ (53) ਵਲੋਂ ਆਪਣੇ ਘਰ ਵਿਚ ਗਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿੰਦਰ ਸਿੰਘ ਦਾ ਅੱਜੇ ਵਿਆਹ ਨਹੀਂ ਸੀ ਹੋਇਆ ਅਤੇ ਉਹ ਆਪਣੇ ਭਤੀਜੇ ਨਾਲ ਪਿੰਡ ਖੋਖਰਾਂ ਵਿਖੇ ਰਹਿੰਦਾ ਸੀ। ਮ੍ਰਿਤਕ ਦੇ ਭਤੀਜੇ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਆਪ ਵੀ ਦਿਹਾੜੀ ਕਰਦਾ ਹੈ ਅਤੇ ਸ਼ਿੰਦਰ ਸਿੰਘ ਵੀ ਮਜ਼ਦੂਰੀ ਕਰਕੇ ਆਪਣਾ ਪਾਲਣ-ਪੋਸ਼ਣ ਕਰਦਾ ਸੀ। 

ਪੜ੍ਹੋ ਇਹ ਵੀ ਖ਼ਬਰ - ਰੋਜ਼ੀ ਰੋਟੀ ਲਈ ਜਰਮਨ ਗਏ ਖੰਨਾ ਦੇ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਉਸ ਨੇ ਦੱਸਿਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਰੋਜ਼ਾਨਾਂ ਦੀ ਤਰ੍ਹਾਂ ਉਕਤ ਦੋਵੇਂ ਜਾਣੇ ਕੱਲ ਵੀ ਕੰਮ ’ਤੇ ਚਲੇ ਗਏ। ਉਸ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਵਾਪਿਸ ਘਰ ਆਇਆ ਤਾਂ ਉਸ ਦੇ ਚਾਚੇ ਸ਼ਿੰਦਰ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਬਿਆਨਕਰਤਾ ਅਨੁਸਾਰ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਕਰਨ ਉਸਦੇ ਚਾਚੇ ਨੇ ਫਾਹਾ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ। ਜ਼ਿਕਰਯੋਗ ਹੈ ਕਿ ਪਿੰਡ ਖੋਖਰਾਂ ਵਿਚ ਦੋ ਦਿਨ ਪਹਿਲਾਂ ਵੀ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਸੀ। ਉਹ ਵੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਅੱਜ ਫਿਰ ਇੱਕ ਮਜ਼ਦੂਰ ਵਲੋਂ ਅਜਿਹਾ ਕਰਨ ਲੈਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ।

ਪੜ੍ਹੋ ਇਹ ਵੀ ਖ਼ਬਰ - ਮਾਮਲਾ 2 ਭੈਣਾਂ ਦੇ ਹੋਏ ਕਤਲ ਦਾ : ਸੰਸਕਾਰ ਨਾ ਕਰਨ ’ਤੇ ਅੜ੍ਹਿਆ ਪਰਿਵਾਰ, ਰੱਖੀਆਂ ਇਹ ਮੰਗਾਂ

ਪੜ੍ਹੋ ਇਹ ਵੀ ਖ਼ਬਰ - ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਜਾਣਿਆ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਹਾਲ

rajwinder kaur

This news is Content Editor rajwinder kaur