ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਮਜ਼ਦੂਰ ਨੇ ਫਾਹ ਲਾ ਕੀਤੀ ਖੁਦਕੁਸ਼ੀ

Thursday, Apr 22, 2021 - 06:07 PM (IST)

ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਮਜ਼ਦੂਰ ਨੇ ਫਾਹ ਲਾ ਕੀਤੀ ਖੁਦਕੁਸ਼ੀ

ਮੋਗਾ (ਆਜ਼ਾਦ) - ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਆਣਾ ਸ਼ਰਕੀ ’ਚ ਇਕ ਵਿਅਕਤੀ ਵਲੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਅਤੇ ਬੀਮਾਰੀ ਕਾਰਣ ਆਪਣੇ ਘਰ ’ਚ ਹੀ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਛਾਣ  ਜਸਵਿੰਦਰ ਸਿੰਘ (50) ਵਜੋਂ ਹੋਈ ਹੈ, ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਇਸ ਘਟਨਾ ਦੇ ਸਬੰਧ ’ਚ ਹੌਲਦਾਰ ਗੁਰਦੇਵ ਸਿੰਘ ਵਲੋਂ ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਅ/ਧ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - Big Breaking : ਪਾਕਿਸਤਾਨ ਤੋਂ ਆਏ 303 ਸਿੱਖ ਸ਼ਰਧਾਲੂਆਂ ’ਚੋਂ 100 ਕੋਰੋਨਾ ਪਾਜ਼ੇਟਿਵ (ਵੀਡੀਓ)

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰੀ ਦੇ ਚੱਲਦੇ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਣ ਉਸਨੇ ਆਪਣੇ ਘਰ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਇਸ ਗੱਲ ਦਾ ਪਤਾ ਉਨ੍ਹਾਂ ਨੂੰ ਸਵੇਰੇ ਲੱਗਾ, ਜਦੋਂ ਉਹ ਹੋਰ ਮਜ਼ਦੂਰ ਸਾਥੀਆਂ ਨਾਲ ਉਸ ਨੂੰ ਮਿਲਣ ਲਈ ਉਸ ਦੇ ਘਰ ਆਏ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ। ਮੌਕੇ ’ਤੇ ਪੁੱਜੀ ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਪੜ੍ਹੋ ਇਹ ਵੀ ਖਬਰ - ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ STF ਦੀ ਰੇਡ, ਹੈਰੋਇਨ ਦੀ ਵੱਡੀ ਖੇਪ ਬਰਾਮਦ (ਵੀਡੀਓ)


author

rajwinder kaur

Content Editor

Related News