ਦਿਮਾਗੀ ਪਰੇਸ਼ਾਨ ਵਿਅਕਤੀ ਨੇ ਪਾਣੀ ਦੀ ਟੈਂਕੀ ਤੋਂ ਮਾਰੀ ਛਾਲ, ਮੌਤ
Sunday, Mar 30, 2025 - 08:53 PM (IST)

ਫਤਹਿਗੜ੍ਹ ਸਾਹਿਬ (ਬਿਪਿਨ) : ਪਿੰਡ ਗੜੌਲੀਆਂ ਵਿਖੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦੇਣ ਕਾਰਨ ਸੁਖਵੀਰ ਸਿੰਘ ਵਾਸੀ ਪਿੰਡ ਗੜੌਲੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਚੁੰਨੀ ਕਲਾਂ ਚੌਕੀ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸੁਖਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਸੁਖਵੀਰ ਸਿੰਘ ਦਿਮਾਗੀ ਹਾਲਤ ਠੀਕ ਨਹੀਂ ਸੀ ਕਿਸੇ ਰਾਹਗੀਰ ਨੇ ਉਨਾਂ ਨੂੰ ਦੱਸਿਆ ਕਿ ਸੁਖਵੀਰ ਸਿੰਘ ਨੇ ਪਿੰਡ ਦੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਦਿੱਤੀ ਹੈ।ਜਿਸ ਨੂੰ ਚੁੱਕ ਕੇ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਚੈੱਕ ਕਰਨ ਉਪਰੰਤ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।