ਚੰਗੀ ਖ਼ਬਰ : ਪੰਜਾਬ ਸਰਕਾਰ ਨੇ ਮਾਨਸਿਕ ਰੋਗੀਆਂ ਦੇ MR ਹੋਮਜ਼ ਲਈ ਜਾਰੀ ਕੀਤੇ 267 ਲੱਖ ਰੁਪਏ

Tuesday, Dec 06, 2022 - 04:54 PM (IST)

ਚੰਗੀ ਖ਼ਬਰ : ਪੰਜਾਬ ਸਰਕਾਰ ਨੇ ਮਾਨਸਿਕ ਰੋਗੀਆਂ ਦੇ MR ਹੋਮਜ਼ ਲਈ ਜਾਰੀ ਕੀਤੇ 267 ਲੱਖ ਰੁਪਏ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਾਨਸਿਕ ਰੋਗੀਆਂ ਲਈ ਲੁਧਿਆਣਾ, ਰਾਜਪੁਰਾ (ਪਟਿਆਲਾ), ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ 'ਚ ਚੱਲ ਰਹੇ ਐੱਮ. ਆਰ. ਹੋਮਜ਼ ਦੇ ਸੁਧਾਰ ਲਈ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਸ (ਤਸਵੀਰਾਂ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ 'ਚ ਮਾਨਸਿਕ ਰੋਗੀਆਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਲੁਧਿਆਣਾ, ਰਾਜਪੁਰਾ (ਪਟਿਆਲਾ) (ਮੁੰਡਿਆਂ ਲਈ), ਕਪੂਰਥਲਾ, ਅੰਮ੍ਰਿਤਸਰ (ਕੁੜੀਆਂ ਲਈ) ਮਾਨਸਿਕ ਰੋਗੀ ਘਰਾਂ 'ਚ ਸੁਧਾਰ ਕਰਨ ਲਈ ਤੇਜ਼ੀ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : 18 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ, ਬਚਾਉਣ ਆਏ ਭਰਾ ਨੂੰ ਵੀ ਨਾ ਬਖ਼ਸ਼ਿਆ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ 'ਚ ਚੱਲ ਰਹੇ ਮਾਨਸਿਕ ਰੋਗੀਆਂ ਲਈ 04 ਐੱਮ. ਆਰ. ਹੋਮਜ਼ ਦੀ ਅਪਡੇਸ਼ਨ ਕੀਤੀ ਜਾ ਰਹੀ ਹੈ, ਜਿਸ 'ਤੇ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ 'ਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣਾ ਯਕੀਨੀ ਬਣਾਇਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News