ਮਨਪ੍ਰੀਤ ਬਾਦਲ ਨੂੰ ਆਏ Heart Attack ਦਾ ਸਦਨ ''ਚ ਜ਼ਿਕਰ, ਬਾਜਵਾ ਬੋਲੇ-ਐਨੀਆਂ ਚਿੱਠੀਆਂ ਨਾ ਲਿਖਿਆ ਕਰੋ
Monday, Mar 11, 2024 - 06:49 PM (IST)
 
            
            ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਆਏ ਹਾਰਟ ਅਟੈਕ ਦਾ ਜ਼ਿਕਰ ਕੀਤਾ ਗਿਆ। ਦਰਅਸਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸਰਕਾਰੀ ਕੋਠੀਆਂ ਦੀ ਗੱਲ ਕਰ ਰਹੇ ਸਨ ਕਿ ਕਈ ਅਲਾਟੀ ਆਪਣੀ ਸਮਾਂ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਸਰਕਾਰੀ ਕੋਠੀਆਂ ਨੂੰ ਖ਼ਾਲੀ ਨਹੀਂ ਕਰਦੇ। ਉਨ੍ਹਾਂ ਨੇ ਦੱਸਿਆ ਕਿ ਅਜਿਹੇ 9 ਲੋਕ ਹਨ, ਜੋ ਅਜੇ ਵੀ ਸਰਕਾਰੀ ਕੋਠੀਆਂ 'ਚ ਸਮੇਂ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਵੀ ਰਹਿ ਰਹੇ ਹਨ ਅਤੇ ਇਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਦਾ Plan ਹੈ ਤਾਂ ਜ਼ਰਾ ਸੋਚ-ਸਮਝ ਲਓ
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸੈਕਟਰ-2 ਵਿਖੇ ਕੋਠੀ ਨੰਬਰ-47 'ਚ ਮਨਪ੍ਰੀਤ ਬਾਦਲ ਰਹਿ ਰਹੇ ਸਨ ਅਤੇ ਉਨ੍ਹਾਂ ਨੂੰ ਕੋਠੀ ਛੱਡਣ ਲਈ ਕਈ ਚਿੱਠੀਆਂ ਲਿਖੀਆਂ ਗਈਆਂ ਤਾਂ ਇਸ 'ਤੇ ਤੰਜ ਕੱਸਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਐਨੀਆਂ ਚਿੱਠੀਆਂ ਨਾ ਲਿਖਿਆ ਕਰੋ, ਉਨ੍ਹਾਂ ਨੂੰ ਤਾਂ ਵਿਚਾਰਿਆਂ ਨੂੰ ਮਾਈਨਰ ਅਟੈਕ ਆਇਆ ਹੋਇਆ ਹੈ ਅਤੇ ਉਹ ਹਸਪਤਾਲ 'ਚ ਦਾਖ਼ਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)
ਇਸ 'ਤੇ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਉਹ ਮਨਪ੍ਰੀਤ ਬਾਦਲ ਦਾ ਨਾਂ ਦੱਸਣਾ ਨਹੀਂ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਪੁੱਛਿਆ ਗਿਆ ਸੀ, ਇਸ ਲਈ ਹੀ ਉਨ੍ਹਾਂ ਨੇ ਮਨਪ੍ਰੀਤ ਬਾਦਲ ਦਾ ਨਾਂ ਲਿਆ ਹੈ। ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇਹ ਵੀ ਪਤਾ ਲੱਗਾ ਸੀ ਕਿ ਡਾਕਟਰਾਂ ਵਲੋਂ ਮਨਪ੍ਰੀਤ ਬਾਦਲ ਦੇ ਦੋ ਸਟੰਟ ਪਾਏ ਗਏ ਹਨ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            