ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਬਰਸੀ ਸ਼ਾਂਤੀਪੂਰਵਕ ਸਮਾਪਤ
Friday, Jun 06, 2025 - 01:09 PM (IST)

ਅੰਮ੍ਰਿਤਸਰ- ਘੱਲੂਘਾਰਾ 41ਵੀਂ ਬਰਸੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤੀਪੂਰਵਕ ਸਮਾਪਤ ਹੋਈ। ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਪਹੁੰਚੀਆਂ।
ਇਹ ਵੀ ਪੜ੍ਹੋ- SGPC ਪ੍ਰਧਾਨ ਨੇ ਬੜੀ ਸਿਆਣਪ ਤੇ ਸਹਿਨਸ਼ੀਲਤਾ ਨਾਲ ਰੋਕਿਆ ਟਕਰਾਅ : ਹਰਨਾਮ ਸਿੰਘ
ਸਮਾਪਤੀ ਸਮਾਗਮ ਤੋਂ ਬਾਅਦ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 'ਚ ਕਾਂਗਰਸ ਦੇ ਇਸ਼ਾਰੇ 'ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਫੌਜੀ ਹਮਲਾ ਕੀਤਾ ਗਿਆ ਸੀ। ਜਿਸ ਨੂੰ 41 ਸਾਲ ਹੋ ਗਏ ਨੇ ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਹੁਣ ਤੱਕ ਇੱਕ ਮਾਤਾ ਜਿਸਦੇ ਘਰ ਦੇ ਚਾਰ ਜੀ ਘੱਲੂਘਾਰੇ ਵਿੱਚ ਸ਼ਹੀਦ ਹੋ ਗਏ ਸਨ ਅਤੇ ਅੱਜ ਵੀ ਉਹ ਇਕੱਲੀ ਰਹਿ ਰਹੀ ਹੈ। ਸਾਨੂੰ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ ਤੇ ਇੱਕ ਖਾਲਸਾਈ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਕੌਮ ਇਕੱਠੇ ਨਹੀਂ ਹੁੰਦੀ, ਉਨ੍ਹਾਂ ਨੂੰ ਇਨਸਾਫ ਨਹੀਂ ਮਿਲਣਾ। ਸਾਨੂੰ ਆਪਸੀ ਮਤਭੇਦ ਛੱਡ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਪਹੁੰਚੀਆਂ ਹੋਈਆਂ ਸਾਰੀਆਂ ਟਕਸਾਲਾਂ ਰਾਜਨੀਤਿਕ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਮੈਂ ਕਾਲੀ ਦਸਤਾਰ ਸਜਾਈ ਹੈ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਅੱਜ ਅਰਦਾਸ ਦੇ ਰੂਪ ਵਿੱਚ ਆਪਣਾ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕੌਮ ਦੇ ਵੱਡੇ ਹਿੱਤ ਦੇਖਣੇ ਹੋਣ ਉਦੋਂ ਬਹੁਤ ਕੁਝ ਦੇਖਣਾ ਪੈਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8