ਕੋਵਿਡ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲ੍ਹਣਗੇ ਮੈਰੀਟੋਰੀਅਸ ਸਕੂਲ

Saturday, Feb 06, 2021 - 05:57 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲ੍ਹਣ ਤੋਂ ਬਾਅਦ ਹੁਣ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫਰਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ ਵਿਚ ਤਬਦੀਲ ਕੀਤੇ ਗਏ ਸਨ ਅਤੇ ਸੈਂਕੜੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਉੱਥੇ ਕੁਆਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੰ ਮੁੜ ਤੋਂ ਖੋਲਿ੍ਹਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 26 ਜਨਵਰੀ ਵਾਲੀ ਘਟਨਾ ’ਤੇ ਕਿਸਾਨ ਮੋਰਚੇ ਦੀ ਵੱਡੀ ਕਾਰਵਾਈ, ਬੀ. ਕੇ. ਯੂ. ਕੇ. ਦੇ ਸੁਰਜੀਤ ਫੂਲ ਸਸਪੈਂਡ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ ਤਾਂ ਜੋ ਹੋਣਹਾਰ ਵਿਦਿਆਰਥੀਆਂ ਵਿਸ਼ੇਸ਼ ਕਰਕੇ ਮੈਡੀਕਲ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚ ਦਾਖ਼ਲਾ ਲੈਣ ਲਈ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੋਰਡਿੰਗ ਅਤੇ ਠਹਿਰਣ ਸਬੰਧੀ ਸਹੂਲਤਾਂ ਸਮੇਤ ਮੁਫ਼ਤ ਸਿੱਖਿਆ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਮੈੱਸ, ਕੰਟੀਨ ਵਰਕਰਾਂ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਤਰਨਤਾਰਨ ਦੇ ਐੱਨ. ਐੱਚ. 54 ’ਤੇ ਕਿਸਾਨਾਂ ਦਾ ਵੱਡਾ ਮੋਰਚਾ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ

ਸਿੰਗਲਾ ਨੇ ਦੱਸਿਆ ਕਿ ਮਹਾਮਾਰੀ ਦੇ ਮੱਦੇਨਜ਼ਰ ਗਿਆਰਵੀਂ ਜਮਾਤ ਵਿਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ। ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਦਿਆਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਇਕ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲਾ ਲੈਣ ਲਈ ਦਾਖ਼ਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ।”ਇਹ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿਚ 12 ਵੀਂ ਜਮਾਤ ਵਿਚ ਮੈਰਿਟ ਦੇ ਅਧਾਰ ’ਤੇ ਦਾਖ਼ਲਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਕਿਸਾਨ ਆਗੂਆਂ ਵਲੋਂ ਸਸਪੈਂਡ

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਾਰੇ ਮੈਰੀਟੋਰੀਅਸ ਸਕੂਲਾਂ ਦੇ 12 ਵੀਂ ਜਮਾਤ ਦੇ ਵਿਦਿਆਰਥੀਆਂ ਸਮੇਤ ਮੈਰੀਟੋਰੀਅਸ ਸਕੂਲ, ਤਲਵਾੜਾ (ਹਸ਼ਿਆਰਪੁਰ) ਵਿਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਅਤੇ ਕੋਵਿਡ-19 ਦੀ ਨੈਗੇਟਿਵ ਰਿਪੋਰਟ (ਆਰਟੀ-ਪੀਆਰਸੀ ਸਰਟੀਫਿਕੇਟ) ਪੇਸ਼ ਕਰਨ ਤੋਂ ਬਾਅਦ ਹੀ ਸਕੂਲ ਵਿਚ ਦਾਖ਼ਲ ਹੋ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸਾਰੇ ਵਿਦਿਆਰਥੀ ਜ਼ਰੂਰੀ ਸਮਾਨ ਜਿਵੇਂ ਸੈਨੇਟਾਈਜ਼ਰ, ਮਾਸਕ (ਧੋਣ ਯੋਗ), ਸਾਬਣ, ਸਟੇਸ਼ਨਰੀ/ਪਾਣੀ ਦੀਆਂ ਬੋਤਲਾਂ, ਕੱਪੜੇ ਆਦਿ ਲਿਆਉਣਗੇ ਅਤੇ ਇਨਾਂ ਚੀਜ਼ਾਂ ਦੇ ਆਪਸ ਵਿਚ ਸਾਂਝਾ ਕਰਨ ਦੀ ਆਗਿਆ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਕੁੱਝ ਪੈਸਿਆਂ ਲਈ ਹੋਇਆ ਖੂਨੀ, ਭਰਾ ਨੇ ਮੌਤ ਦੇ ਘਾਟ ਉਤਾਰਿਆ ਭਰਾ


Gurminder Singh

Content Editor

Related News