ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਦੀ ਕੈਪੇਸਟੀ 500 ਤੋਂ ਵੱਧ ਕੇ 1000 ਬੈੱਡ ਹੋਵੇਗੀ : ਡਿਪਟੀ ਕਮਿਸ਼ਨਰ
Friday, Jun 19, 2020 - 07:52 AM (IST)
ਜਲੰਧਰ, (ਚੋਪੜਾ)–ਕੋਵਿਡ-19 ਮਹਮਾਰੀ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਦੀ ਕੈਪੇਸਿਟੀ ਨੂੰ 500 ਬੈੱਡਾਂ ਵਿਚ ਵਧਾ ਕੇ 1000 ਬੈੱਡ ਕਰਨ ਦੇ ਹੁਕਮ ਜਾਰੀ ਕੀਤੇ।
ਡਿਪਟੀ ਕਮਿਸਨਰ ਕੇਅਰ ਸੈਂਟਰ ਵਿਚ ਸੁਵਿਧਾਵਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ, ਨੇ ਕਿਹਾ ਕਿ ਇਸ ਕੰਮ ਦਾ ਇਕ ਹਫਤੇ ਤੋਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵਿਚ ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦਿੰਦੇ ਹਨ ਉਨ੍ਹਾਂ ਨੂੰ ਇਲਾਜ ਲਈ ਇਸ ਸੈਂਟਰ ਵਿਚ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸੈਂਟਰ ਨੂੰ ਆਧੁਨਿਕ ਤੌਰ ’ਤੇ ਸਾਰੀਆਂ ਸੁਵਿਧਾਵਾਂ ਉਪਲੱਬਧ ਕਰਵਾਉਣ ਵਾਲੇ ਸੈਂਟਰ ਦੇ ਤੌਰ ’ਤੇ ਸਥਾਪਤ ਕੀਤਾ ਜਾਵੇਗਾ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਹਰਿੰਦਰਪਾਲ ਸਿੰਘ ਤੇ ਹੋਰ ਵੀ ਮੌਜੂਦ ਸਨ।