ਮੌਸਮ ਵਿਭਾਗ ਵਲੋਂ ਵਿਸ਼ੇਸ਼ ਬੁਲੇਟਿਨ ਜਾਰੀ, 48 ਘੰਟਿਆਂ ਦੌਰਾਨ ਬਾਰਿਸ਼ ਦੀ ਸੰਭਾਵਨਾ

Wednesday, Mar 17, 2021 - 02:49 PM (IST)

ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਆਉਣ ਵਾਲੇ 48 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ਼ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਜਿਸ ’ਚ ਮੌਸਮ ਮਾਹਿਰਾਂ ਨੇ ਇਹ ਸੰਭਾਵਨਾ ਪ੍ਰਗਟ ਕੀਤੀ ਕੀਤੀ ਹੈ ਕਿ ਆਉਣ ਵਾਲੇ 48 ਘੰਟਿਆਂ ਦੌਰਾਨ ਬਾਰਿਸ਼ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 17 ਅਤੇ 18 ਮਾਰਚ ਨੂੰ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : ਕੈਪਟਨ ਨਾਲ ਲੰਚ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਧਮਾਕੇਦਾਰ ਟਵੀਟ, ਆਖੀ ਵੱਡੀ ਗੱਲ

ਮੈਦਾਨੀ ਇਲਾਕਿਆਂ ’ਚ ਕੀ ਰਹੇਗਾ ਤਾਪਮਾਨ
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਮੈਦਾਨੀ ਇਲਾਕਿਆਂ ਦਾ ਵੱਧ ਤੋਂ ਵੱਧ ਤਾਪਮਾਨ- 28 ਡਿਗਰੀ ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ ਜਦਕਿ ਘੱਟੋ-ਘੱਟ ਤਾਪਮਾਨ 13 ਤੋਂ 17 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ : ਵਿਆਹ ਵਾਲੇ ਘਰ ਪਿਆ ਭੜਥੂ, ਹੋਈ ਘਟਨਾ ਨੇ ਲਾੜੇ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ


Gurminder Singh

Content Editor

Related News