ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ’ਚ ਕਰਵਟ ਲਵੇਗਾ ਮੌਸਮ, ਹੋਵੇਗੀ ਗੜੇਮਾਰੀ
Wednesday, May 12, 2021 - 06:21 PM (IST)
ਲੁਧਿਆਣਾ (ਸਲੂਜਾ) : ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਨਾਲ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ 12 ਅਤੇ 13 ਮਈ ਨੂੰ ਗੜੇਮਾਰੀ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਮੌਸਮ ਦੇ ਬਦਲਦੇ ਮਿਜਾਜ਼ ਸਬੰਧੀ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ਵਿਚ ਮੌਸਮ ਵਿਭਾਗ ਚੰਡੀਗੜ੍ਹ ਦੇ ਮਾਹਿਰਾਂ ਨੇ ਦੱਸਿਆ ਕਿ 12 ਮਈ ਤੋਂ ਲੈ ਕੇ 15 ਮਈ ਤੱਕ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ, ਕੁਝ ਹਿੱਸਿਆਂ ਵਿਚ 35 ਤੋਂ 45 ਕਿਲੋਮੀਟਰ ਅਤੇ ਕੁਝ ਇਲਾਕਿਆਂ ਵਿਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਦੇ ਚੱਲਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੀ ਤਰਥੱਲੀ, ਹੁਣ ਕੈਪਟਨ ਦੇ ਮੰਤਰੀਆਂ ਨੇ ਨਵਜੋਤ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ
ਮੌਸਮ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸੂਬਿਆਂ ਵਿਚ ਹੀ ਹਲਕੀ ਤੋਂ ਦਰਮਿਆਨੀ ਬਰਸਾਤ ਅਤੇ ਕੁਝ ਹਿੱਸਿਆਂ ਵਿਚ ਭਾਰੀ ਬਰਸਾਤ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਮਾਹਿਰਾਂ ਨੇ ਚੰਡੀਗੜ੍ਹ ਵਿਚ ਵੀ ਆਉਣ ਵਾਲੇ 24 ਘੰਟਿਆਂ ਦੌਰਾਨ ਧੂੜ ਭਰੀ ਹਨੇਰੀ ਅਤੇ ਬਰਸਾਤ ਹੋਣ ਦੀ ਗੱਲ ਆਖੀ ਹੈ।
ਇਹ ਵੀ ਪੜ੍ਹੋ : ਗੈਂਗਸਟਰ ਗੁਰਪ੍ਰੀਤ ਸੇਖੋਂ ਦੀ ਵਿਗੜੀ ਸਿਹਤ, ਪੁਲਸ ਦੇ ਸਖ਼ਤ ਪਹਿਰੇ ਹੇਠ ਹਸਪਤਾਲ ਲਿਆਂਦਾ ਗਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?