ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ

Friday, Oct 30, 2026 - 04:05 PM (IST)

ਅੱਜ ਬਾਰਿਸ਼ ਦੀ ਸੰਭਾਵਨਾ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ

ਚੰਡੀਗੜ੍ਹ (ਏਜੰਸੀ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਦੱਸਿਆ ਕਿ ਇਸ ਤੋਂ ਬਾਅਦ ਮੌਸਮ ਦੇ ਸਾਫ਼ ਰਹਿਣ ਦਾ ਅਨੁਮਾਨ ਹੈ। ਮੌਸਮ ਵਿਗਿਆਨੀ ਡਾ. ਸਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਬਾਰਿਸ਼ ਪੱਛਮੀ ਗੜਬੜੀ ਅਤੇ ਬੱਦਲਾਂ 'ਚ ਹੋਈ ਤਬਦੀਲੀ ਕਾਰਨ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਦੀ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। 

ਹਾਲਾਂਕਿ, ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਠੰਡ ਹੌਲੀ-ਹੌਲੀ ਵਧੇਗੀ। ਫਿਲਹਾਲ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ ਚੱਲ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਕਿਸਾਨਾਂ ਲਈ ਰਾਹਤ ਦੀ ਗੱਲ ਹੈ ਕਿ ਆਉਣ ਵਾਲੇ ਦਿਨਾਂ 'ਚ ਬਾਰਿਸ਼ ਦੀ ਸੰਭਾਵਨਾ ਘੱਟ ਰਹੇਗੀ, ਜਿਸ ਕਾਰਨ ਉਨ੍ਹਾਂ ਨੂੰ ਬਾਰਿਸ਼ ਕਾਰਨ ਹੋਣ ਵਾਲੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉੱਥੇ ਹੀ ਮੌਸਮ 'ਚ ਤਬਦੀਲੀ ਨੂੰ ਦੇਖਦੇ ਹੋਏ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਵਿਗਿਆਨੀਆਂ ਨੇ ਕਿਹਾ ਕਿ ਬਦਲਦੇ ਮੌਸਮ ਦੌਰਾਨ ਸਿਹਤ ਸੰਬੰਧੀ ਸਮੱਸਿਆਵਾਂ ਵੀ ਸਾਹਮਣੇ ਆ ਸਕਦੀਆਂ ਹਨ, ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News