ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ, ਪੰਜਾਬ ’ਚ ਭਾਰੀ ਮੀਂਹ ਦੀ ਭਵਿੱਖ ਬਾਣੀ

Wednesday, Jul 28, 2021 - 06:41 PM (IST)

ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ, ਪੰਜਾਬ ’ਚ ਭਾਰੀ ਮੀਂਹ ਦੀ ਭਵਿੱਖ ਬਾਣੀ

ਲੁਧਿਆਣਾ (ਸਲੂਜਾ) : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਆਉਣ ਵਾਲੇ 48 ਤੋਂ 72 ਘੰਟਿਆਂ ਵਿਚ ਮਾਨਸੂਨ ਆਪਣੇ ਰੰਗ ਵਿਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ’ਚ ਵਰ੍ਹੇਗਾ। ਇਸ ਦੀ ਜਾਣਕਾਰੀ ਬੀਤੀ ਸ਼ਾਮ ਮੌਸਮ ਵਿਭਾਗ ਚੰਡੀਗੜ੍ਹ ਨੇ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਦਿੱਤੀ ਹੈ। ਇਸ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਭਾਰੀ ਬਾਰਿਸ਼ ਨੂੰ ਧਿਆਨ ਵਿਚ ਰੱਖਦਿਆਂ ਹੀ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਪਾਣੀ ਦੇਣ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਪਾਣੀ ਨਾਲ ਫ਼ਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ, ਲਿਹਾਜ਼ਾ ਕਿਸਾਨ ਬਾਰਿਸ਼ ਨੂੰ ਧਿਆਨ ਵਿਚ ਰੱਖਦਿਆਂ ਹੀ ਫ਼ਸਲ ਨੂੰ ਪਾਣੀ ਦੇਣ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਇਕ ਹੋਰ ਵੱਡਾ ਕਦਮ, ਸਕੂਲਾਂ ਲਈ ਲਿਆ ਇਹ ਫ਼ੈਸਲਾ

ਦੂਜੇ ਪਾਸੇ ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਵਿਚ ਮਾਨਸੂਨ 31 ਜੁਲਾਈ ਤਕ ਸਰਗਰਮ ਰਹੇਗਾ। ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਕਾਲੇ ਬੱਦਲ ਛਾਏ ਰਹੇ। ਮੰਗਲਵਾਰ ਨੂੰ ਕਪੂਰਥਲਾ, ਪਠਾਨਕੋਟ, ਜਲੰਧਰ, ਅੰਮ੍ਰਿਤਸਰ ਸਮੇਤ ਕਈ ਜਗ੍ਹਾ ਤੇਜ਼ ਬਾਰਿਸ਼ ਹੋਈ। ਉਧਰ ਹਿਮਾਚਲ ਦੇ 10 ਜ਼ਿਲ੍ਹਿਆਂ ਵਿਚ 24 ਘੰਟੇ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੈਲਾਨੀਆਂ ਨੂੰ ਸਤਰਕ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਉਜੜਿਆ ਛੱਡਿਆ ਹੱਸਦਾ-ਵੱਸਦਾ ਪਰਿਵਾਰ, ਕੁੜੀ ਨੇ ਫਾਹਾ ਲਿਆ, ਮੁੰਡੇ ਨੇ ਕੱਟ ਲਈਆਂ ਨਸਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News