ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਨਵੀਂ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ
Wednesday, Jul 30, 2025 - 01:39 PM (IST)
 
            
            ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਫਿਲਹਾਲ ਅੱਜ ਪੰਜਾਬ ਵਿਚ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਜਾਰੀ ਕੀਤਾ ਹੈ ਪਰ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 3 ਅਗਸਤ ਨੂੰ ਭਾਰੀ ਬਾਰਿਸ਼ ਦਾ ਅਲਰਟ ਦਿੱਤਾ ਗਿਆ ਹੈ। ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿਚ ਸੂਬੇ ਅੰਦਰ ਔਸਤ ਤਾਪਮਾਨ ਵਿਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਤੋਂ 3.8 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 38 ਡਿਗਰੀ ਰਿਕਾਰਡ ਕੀਤਾ ਗਿਆ ਹੈ, ਜਦਕਿ ਸਭ ਤੋਂ ਜ਼ਿਆਦਾ ਮੀਂਹ ਪਟਿਆਲਾ ਵਿਚ 32.4 ਮਿ.ਮੀ ਪਿਆ ਹੈ। ਅੱਜ ਵੀ ਪੰਜਾਬ ਦੇ ਬਹੁਤਿਆਂ ਇਲਾਕਿਆਂ ਵਿਚ ਸਵੇਰ ਤੋਂ ਹੀ ਬੱਦਲ ਛਾਏ ਰਹੇ ਜਦਕਿ ਕਿਤੇ-ਕਿਤੇ ਹਲਕੀ ਬਾਰਿਸ਼ ਰਿਕਾਰਡ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਦਰਿਆ "ਚ ਅਚਾਨਕ ਵਧਿਆ ਪਾਣੀ, ਕਈ ਪਿੰਡਾਂ ਦਾ ਸੰਪਰਕ ਟੁੱਟਾ, ਸਕੂਲੋਂ ਵਾਪਸ ਮੁੜੇ ਵਿਦਿਆਰਥੀ
ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕਈ ਥਾਵਾਂ (50 ਤੋਂ 75 ਪ੍ਰਤੀਸ਼ਤ ਖੇਤਰ) ਉਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇੱਥੇ 25 ਤੋਂ 50 ਪ੍ਰਤੀਸ਼ਤ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਸਰਕਾਰ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            