ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Saturday, Dec 07, 2024 - 06:16 PM (IST)

ਚੰਡੀਗੜ੍ਹ : ਪੰਜਾਬ ਵਿਚ ਜਿੱਥੇ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ 8 ਅਤੇ 9 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਦਾ ਆਖਣਾ ਹੈ ਕਿ ਇਸ ਦੌਰਾਨ ਕੁਝ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਕ ਨਵਾਂ ਪੱਛਮੀ ਵਿਕਾਰ 8 ਦਸੰਬਰ ਤੋਂ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰੇਗਾ। ਇਸ ਨਾਲ ਠੰਡ ਹੋਰ ਜ਼ੋਰ ਫੜੇਗੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ 8 ਅਤੇ 9 ਦਸੰਬਰ ਦੀ ਰਾਤ ਅਤੇ ਸਵੇਰ ਨੂੰ ਕੁਝ ਥਾਵਾਂ 'ਤੇ ਅਤੇ ਚੰਡੀਗੜ੍ਹ ਵਿਚ 9 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ-ਚੰਡੀਗੜ੍ਹ 'ਚ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ 'ਚ ਇਹ ਬਦਲਾਅ ਪਿਛਲੇ ਕੁਝ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ਵਿਚ ਲੱਗਣਗੇ ਸੋਲਰ ਪੰਪ

ਦੂਜੇ ਪਾਸੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵਿਚਾਲੇ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। ਅਕਸਰ ਵੇਖਣ ਵਿਚ ਆਇਆ ਹੈ ਕਿ ਸੰਘਣੀ ਧੁੰਦ ਕਾਰਣ ਹਾਈਵੇਅ 'ਤੇ ਹਾਦਸੇ ਵਾਪਰਦੇ ਹਨ ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਗੱਡੀਆਂ ਆਪਸ ਵਿਚ ਟਕਰਾਅ ਜਾਂਦੀ ਹਨ, ਇਸ ਨਾਲ ਨਾ ਸਿਰਫ ਮਾਲੀ ਨੁਕਸਾਨ ਹੁੰਦਾ ਹੈ ਸਗੋਂ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਲਿਹਾਜ਼ਾ ਧੁੰਦ ਕਾਰਣ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਪ੍ਰਧਾਨਗੀ ਪ੍ਰਵਾਨ, ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News